September 26, 2026, 8:19 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ...

ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 30 ਅਗਸਤ (ਬਲਜੀਤ ਮਰਵਾਹਾ) : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...