November 7, 2026, 5:17 am
----------- Advertisement -----------
HomeNewsBreaking Newsਪੰਕਜ ਰਾਏ ਚੰਡੀਗੜ੍ਹ ਪੀਜੀਆਈ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਿਯੁਕਤ

ਪੰਕਜ ਰਾਏ ਚੰਡੀਗੜ੍ਹ ਪੀਜੀਆਈ ਦੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਨਿਯੁਕਤ

Published on

----------- Advertisement -----------

ਹਿਮਾਚਲ ਪ੍ਰਦੇਸ਼ ਤੋਂ 2014 ਬੈਚ ਦੇ ਆਈ.ਏ.ਐਸ. ਪੰਕਜ ਰਾਏ ਨੂੰ ਚੰਡੀਗੜ੍ਹ ਪੀਜੀਆਈ ਦਾ ਡਿਪਟੀ ਡਾਇਰੈਕਟਰ ਪ੍ਰਸ਼ਾਸਨ (ਡੀਡੀਏ) ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ 4 ਸਾਲਾਂ ਲਈ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਹਿਮਾਚਲ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਰਾਹਤ ਦੇਣ ਦੇ ਆਦੇਸ਼ ਦਿੱਤੇ ਗਏ ਹਨ। 

ਇਸ ਅਹੁਦੇ ਲਈ ਹਿਮਾਚਲ ਦੇ ਆਈਏਐਸ ਪੰਕਜ ਰਾਏ ਦਾ ਨਾਂ ਸਭ ਤੋਂ ਉੱਪਰ ਸੀ, ਕਿਉਂਕਿ ਉਹ 2027 ਵਿੱਚ ਸੇਵਾਮੁਕਤ ਹੋਣਗੇ। ਇਸ ਲਈ ਇਸ ਅਹੁਦੇ ਦੀ ਨਿਯੁਕਤੀ 4 ਸਾਲ ਲਈ ਕੀਤੀ ਜਾਂਦੀ ਹੈ। ਇਹ ਸਭ ਤੋਂ ਢੁਕਵਾਂ ਸੀ। 2011 ਬੈਚ ਦੇ ਹਿਮਾਚਲ ਪ੍ਰਦੇਸ਼ ਦੇ ਲਲਿਤ ਜੈਨ ਦਾ ਨਾਂ ਵੀ ਪੈਨਲ ਵਿਚ ਦੂਜੇ ਸਥਾਨ ‘ਤੇ ਸੀ। ਉਹ ਹਿਮਾਚਲ ਪ੍ਰਦੇਸ਼ ਸਰਕਾਰ ਵਿੱਚ ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿੱਚ ਡਾਇਰੈਕਟਰ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪੀਜੀਆਈ ਵਿੱਚ ਵਿੱਤੀ ਸਲਾਹਕਾਰ ਦੇ ਪੈਨਲ ਵਿੱਚ ਵੀ ਲਿਆਂਦਾ ਜਾ ਸਕਦਾ ਹੈ। ਉਹ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ ਦਾ ਭਤੀਜਾ ਹੈ।

 ਪੀਜੀਆਈ ਅੰਦਰ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਦੀ ਅਸਾਮੀ 15 ਨਵੰਬਰ ਤੋਂ ਖਾਲੀ ਪਈ ਸੀ। ਕਿਉਂਕਿ ਪਹਿਲਾਂ ਕੁਮਾਰ ਗੌਰਵ ਧਵਨ ਇਸ ਅਹੁਦੇ ‘ਤੇ ਕੰਮ ਕਰ ਰਹੇ ਸਨ। ਉਹ 14 ਨਵੰਬਰ 2019 ਨੂੰ ਪੀਜੀਆਈ ਵਿੱਚ ਭਰਤੀ ਹੋਇਆ ਸੀ। ਪੀਜੀਆਈ ਵਿੱਚ ਆਉਣ ਤੋਂ ਪਹਿਲਾਂ ਕੁਮਾਰ ਗੌਰਵ ਧਵਨ ਵਧੀਕ ਕਮਿਸ਼ਨਰ, ਸੀਜੀਐਸਟੀ, ਡਿਪਟੀ ਕਮਿਸ਼ਨਰ, ਮੁਹਾਲੀ ਵਜੋਂ ਕੰਮ ਕਰ ਰਹੇ ਸਨ। ਇਸ ਅਹੁਦੇ ‘ਤੇ ਵੀ ਉਨ੍ਹਾਂ ਦੀ ਨਿਯੁਕਤੀ 4 ਸਾਲ ਲਈ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...