September 22, 2026, 3:30 pm
----------- Advertisement -----------
HomeNewsLatest Newsਅੰ+ਮ੍ਰਿਤ-ਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ...

ਅੰ+ਮ੍ਰਿਤ-ਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਕੀਤਾ ਗ੍ਰਿਫ਼ਤਾਰ: ਸੁਖਚੈਨ ਗਿੱਲ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 10 ਅਪ੍ਰੈਲ: ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ, ਜਿਸ ਦੀ ਪਛਾਣ ਪਪਲਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਪੁਲਿਸ ਟੀਮਾਂ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁਝ ਅਹਿਮ ਸੁਰਾਗਾਂ ‘ਤੇ ਕਾਰਵਾਈ ਕਰ ਰਹੀਆਂ ਸਨ। ਆਈਜੀਪੀ, ਜਿਹਨਾਂ ਨਾਲ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੀ ਮੌਜੂਦ ਸਨ, ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਦਮ ਚੁੱਕਦਿਆਂ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਸਮੂਹ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਅਤੇ ਝੂਠੀਆਂ ਖ਼ਬਰਾਂ ਤੇ ਅਫਵਾਹਾਂ ‘ਤੇ ਕੋਈ ਧਿਆਨ ਨਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਸਥਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...