July 27, 2026, 11:05 pm
----------- Advertisement -----------
HomePunjabbusinessਪੰਜਾਬ ਸਰਕਾਰ ਵੱਲੋਂ 'ਪਰਿਵਰਤਨ' ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

Published on

----------- Advertisement -----------

ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ‘ਪਰਿਵਰਤਨ’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ ਰੋਲਜ਼) ਲਈ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਪਲਾਟ ਨੰਬਰ 1-15, ਸੈਕਟਰ-101, ਅਲਫ਼ਾ ਆਈ.ਟੀ. ਸਿਟੀ, ਐਸ.ਏ.ਐਸ. ਨਗਰ ਵਿਖੇ ਸਿਖਲਾਈ ਦੇਣ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇੱਕ ਕੇਂਦਰ ਸਥਾਪਤ ਕੀਤਾ ਗਿਆ ਹੈ। ਸਕੀਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਅਮਨ ਅਰੋੜਾ ਨੇ ਇਸ ਸੈਂਟਰ ਦਾ ਨਿਰੀਖਣ ਕੀਤਾ ਅਤੇ ਉਥੇ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਇਸ ਤਰ੍ਹਾਂ ਦੀਆਂ ਸਕੀਮਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਇਹ ਉਦਯੋਗਾਂ ਨੂੰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਵਿੱਚ ਵੀ ਸਹਾਈ ਸਿੱਧ ਹੋਵੇਗਾ।

ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦੀਪਤੀ ਉੱਪਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਸੱਤ ਸਿਖਲਾਈ ਕੋਰਸਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿੱਚ ਜਨਰਲ ਡਿਊਟੀ ਅਸਿਸਟੈਂਟ, ਮੈਡੀਕਲ ਲੈਬ ਟੈਕਨੀਸ਼ੀਅਨ, ਹਸਪਤਾਲ ਫਰੰਟ ਡੈਸਕ ਐਗਜ਼ੀਕਿਊਟਿਵ, ਰਿਟੇਲ ਸੇਲਜ਼ ਐਸੋਸੀਏਟ-ਕਮ-ਕੈਸ਼ੀਅਰ, ਅਕਾਊਂਟ ਐਗਜ਼ੀਕਿਊਟਿਵ, ਜੂਨੀਅਰ ਸਾਫਟਵੇਅਰ ਡਿਵੈੱਲਪਰ, ਸਰਚ ਇੰਜਣ ਮਾਰਕੀਟਿੰਗ ਐਗਜ਼ੀਕਿਊਟਿਵ ਸ਼ਾਮਲ ਹਨ।

ਇਸ ਸਕੀਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੀਪਤੀ ਉੱਪਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਪਾਸ (ਕੋਰਸ ਅਨੁਸਾਰ) ਵਿਦਿਆਰਥੀ ਇਸ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਅਤੇ ਸਰਟੀਫਾਈਡ ਕਰਵਾ ਸਕਦੇ ਹਨ। ਪੀ.ਐਸ.ਡੀ.ਐਮ. ਦੀ ਸੀ.ਐਸ.ਆਰ. ਸਕੀਮ ਤਹਿਤ ਸੂਬੇ ਭਰ ਦੇ 2100 ਵਿਦਿਆਰਥੀਆਂ ਨੂੰ ਇਹ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਸਿਖਲਾਈ ਤੋਂ ਬਾਅਦ ਉਮੀਦਵਾਰਾਂ ਨੂੰ ਉਨ੍ਹਾਂ ਦੇ ਕੋਰਸ ਲਈ ਕੌਮੀ ਹੁਨਰ ਵਿਕਾਸ ਨਿਗਮ (ਐਨ.ਐਸ.ਡੀ.ਸੀ.) ਤਹਿਤ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਕੋਰਸ ਦਾ ਪਾਠਕ੍ਰਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਨੁਸਾਰ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਹੁਨਰ ਵਿਕਾਸ ਸਕੀਮਾਂ ਬਣਾਉਣ ਅਤੇ ਚਲਾਉਣ ਲਈ ਇਸ ਮਿਸ਼ਨ ਨੂੰ ਸਰਕਾਰ ਲਈ ਸੰਪਰਕ ਦਾ ਸਿੰਗਲ ਪੁਆਇੰਟ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਜ਼ਿਕਰਯੋਗ ਹੈ ਕਿ ਪਰਿਵਰਤਨ ਸਕੀਮ, ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਐਚ.ਡੀ.ਐਫ.ਸੀ. ਬੈਂਕ ਲਿਮਟਿਡ ਦੀ ਇੱਕ ਪਹਿਲਕਦਮੀ ਹੈ, ਨੂੰ ਟਰੇਨਿੰਗ ਪਾਰਟਨਰ ਮੈਸਰਜ਼ ਓਰੀਅਨ ਐਜੂਕੇਸ਼ਨਲ ਸੁਸਾਇਟੀ ਰਾਹੀਂ ਲਾਗੂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...