October 8, 2026, 5:49 am
----------- Advertisement -----------
HomeNewsਜਾਣੋ ਕੀ ਹਨ Dog Park ਦੀਆਂ ਵਿਸ਼ੇਸ਼ਤਾਵਾਂ ਅਤੇ ਖੁੱਲਣ ਦਾ ਸਮਾਂ

ਜਾਣੋ ਕੀ ਹਨ Dog Park ਦੀਆਂ ਵਿਸ਼ੇਸ਼ਤਾਵਾਂ ਅਤੇ ਖੁੱਲਣ ਦਾ ਸਮਾਂ

Published on

----------- Advertisement -----------

ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਕੁੱਤਿਆਂ ਲਈ ਵਿਸ਼ੇਸ਼ ਪਾਰਕ ਬਣਾਇਆ ਗਿਆ ਹੈ। ਇਹ ਪਾਰਕ ਲੁਧਿਆਣਾ ਨਗਰ ਨਿਗਮ ਵੱਲੋਂ ਭਾਈ ਰਣਧੀਰ ਸਿੰਘ ਨਗਰ ਵਿੱਚ ਇੱਕ ਏਕੜ ਜ਼ਮੀਨ ਵਿੱਚ ਬਣਾਇਆ ਗਿਆ ਹੈ। ਇੱਥੇ ਕੁੱਤਿਆਂ ਨੂੰ ਘੁੰਮਣ, ਕਸਰਤ ਅਤੇ ਸਿਖਲਾਈ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ। ਪਾਰਕ ਵਿੱਚ ਦਾਖਲੇ ਲਈ ਇੱਕ ਮਾਮੂਲੀ ਫੀਸ ਲਈ ਜਾਵੇਗੀ ਤੇ ਇਸਦੇ ਖੁਲਣ ਦਾ ਸਮਾਂ ਸਵੇਰੇ 6 ਵਜੇ ਤੋਂ ਲੈਕੇ ਰਾਤ ਦੇ 11 ਵਜੇ ਤੱਕ ਖੁਲਿਆ ਕਰੇਗਾ।

ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਸੀਨੀਅਰ ਵੈਟਰਨਰੀ ਅਫ਼ਸਰ ਡਾ: ਹਰਬੰਸ ਸਿੰਘ ਢੱਲਾ ਨੇ ਦੱਸਿਆ ਕਿ ਇਸ ਪਾਰਕ ਦੀ ਉਸਾਰੀ ਨਾਲ ਕੁੱਤਿਆਂ ਦੇ ਹੁਨਰ, ਮਾਨਸਿਕ ਪੱਧਰ ਅਤੇ ਸਰੀਰਕ ਰੂਪ ਨੂੰ ਨਿਖਾਰਨ ਵਿੱਚ ਮਦਦ ਮਿਲੇਗੀ। ਇੰਨਾ ਹੀ ਨਹੀਂ ਇੱਥੇ ਕੁੱਤਿਆਂ ਲਈ ਸਵੀਮਿੰਗ ਪੂਲ ਵੀ ਬਣਾਇਆ ਜਾਵੇਗਾ। ਖਾਣ-ਪੀਣ ਦੀਆਂ ਥਾਵਾਂ, ਕਲੀਨਿਕ ਕੇਂਦਰ ਵਰਗੀਆਂ ਸਹੂਲਤਾਂ ਵੀ ਹੋਣਗੀਆਂ। ਪਾਰਕ ਵਿੱਚ ਡਾਗ ਸ਼ੋਅ, ਖੇਡਾਂ ਅਤੇ ਮੁਕਾਬਲੇ ਵੀ ਕਰਵਾਏ ਜਾਣਗੇ, ਜਿਸ ਵਿੱਚ ਲੋਕ ਆਪਣੇ ਪਾਲਤੂ ਜਾਨਵਰਾਂ ਦੇ ਹੁਨਰ ਦਾ ਪ੍ਰਦਰਸ਼ਨ ਕਰਨਗੇ।    

ਡਾ: ਢੱਲਾ ਨੇ ਕਿਹਾ ਕਿ ਉਨ੍ਹਾਂ ਲੋਕਾਂ ਲਈ ਬੋਰਡਿੰਗ ਸੈਂਟਰ ਸਥਾਪਤ ਕਰਨ ਦੀ ਵੀ ਯੋਜਨਾ ਹੈ ਜਿਨ੍ਹਾਂ ਨੂੰ ਆਪਣੇ ਪਾਲਤੂ ਜਾਨਵਰਾਂ ਲਈ ਭਰੋਸੇਯੋਗ ਜਗ੍ਹਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਕੁੱਤਿਆਂ ਦੇ ਪਾਰਕ ਇੱਕ ਆਮ ਗੱਲ ਹੈ ਅਤੇ ਇਸੇ ਤਰਜ਼ ’ਤੇ ਇਹ ਪ੍ਰਾਜੈਕਟ ਉਲੀਕਿਆ ਗਿਆ ਹੈ। ਪਾਰਕ ਦੀ ਸਥਾਪਨਾ ਦਾ ਵਿਚਾਰ ਢੱਲਾ ਦੀ ਕੈਲੀਫੋਰਨੀਆ ਫੇਰੀ ਤੋਂ ਬਾਅਦ ਆਇਆ।ਡਾ: ਢੱਲਾ ਨੇ ਕਿਹਾ ਕਿ ਪਾਰਕ ਨੂੰ ਕੁੱਤਿਆਂ ਨੂੰ ਮੇਲ-ਜੋਲ ਕਰਨ, ਕਸਰਤ ਕਰਨ ਅਤੇ ਖੁੱਲ੍ਹ ਕੇ ਖੇਡਣ ਲਈ ਇੱਕ ਸੁਰੱਖਿਅਤ ਅਤੇ ਉਤੇਜਕ ਵਾਤਾਵਰਣ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ, ਜਿਸ ਨਾਲ ਉਹ ਵਧੇਰੇ ਖੁਸ਼ ਅਤੇ ਸਿਹਤਮੰਦ ਬਣ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...