September 13, 2026, 11:20 am
----------- Advertisement -----------
HomeNewsLatest Newsਪ੍ਰਨੀਤ ਕੌਰ ਨੇ ਮੁੱਖ ਮੰਤਰੀ ਮਾਨ ਨੂੰ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ...

ਪ੍ਰਨੀਤ ਕੌਰ ਨੇ ਮੁੱਖ ਮੰਤਰੀ ਮਾਨ ਨੂੰ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਕੀਤੀ ਅਪੀਲ

Published on

----------- Advertisement -----------

ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਉਠਾਇਆ। ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।” ਪ੍ਰਨੀਤ ਕੌਰ ਨੇ ਟਵੀਟ ਵਿੱਚ ਅੱਗੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, “ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।” ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...