September 14, 2026, 2:37 am
----------- Advertisement -----------
HomeNewsLatest Newsਜਲੰਧਰ 'ਚ ਜੰਮੂ-ਕਟੜਾ ਹਾਈਵੇ 'ਤੇ ਪੁਲ ਦਾ ਇੱਕ ਹਿੱਸਾ ਡਿੱਗਿਆ, 6 ਮਜ਼ਦੂਰ...

ਜਲੰਧਰ ‘ਚ ਜੰਮੂ-ਕਟੜਾ ਹਾਈਵੇ ‘ਤੇ ਪੁਲ ਦਾ ਇੱਕ ਹਿੱਸਾ ਡਿੱਗਿਆ, 6 ਮਜ਼ਦੂਰ ਜ਼ਖ.ਮੀ

Published on

----------- Advertisement -----------

 ਜਲੰਧਰ ਦੇ ਪਿੰਡ ਗਾਜ਼ੀਪੁਰ ਨੇੜੇ ਜੰਮੂ-ਕਟੜਾ ਹਾਈਵੇ ‘ਤੇ ਨਿਰਮਾਣ ਅਧੀਨ ਪੁਲ ਦਾ ਇੱਕ ਹਿੱਸਾ ਡਿੱਗਣ ਕਾਰਨ 6 ਮਜ਼ਦੂਰ ਜ਼ਖਮੀ ਹੋ ਗਏ ਹਨ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ। ਇਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਤ ਨੂੰ ਥਾਣਾ ਮਕਸੂਦਾਂ ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕੀਤੀ। ਜ਼ਖ਼ਮੀਆਂ ਨੂੰ ਦੇਰ ਰਾਤ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰ ਉਸਾਰੀ ਅਧੀਨ ਪੁਲ ‘ਤੇ ਸ਼ਟਰਿੰਗ ਦੇ ਕੰਮ ‘ਚ ਲੱਗੇ ਹੋਏ ਸਨ। ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ। ਇਸ ਕਾਰਨ ਪੁਲ ਦਾ ਕੁਝ ਹਿੱਸਾ ਉਥੇ ਕੰਮ ਕਰ ਰਹੇ ਮਜ਼ਦੂਰਾਂ ‘ਤੇ ਡਿੱਗ ਗਿਆ। ਮੌਕੇ ‘ਤੇ ਹਫੜਾ-ਦਫੜੀ ਮੱਚ ਗਈ।

ਫਿਲਹਾਲ ਹਾਈਵੇਅ ਅਥਾਰਟੀ ਨੇ ਘਟਨਾ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਇਸ ਘਟਨਾ ‘ਚ 6 ਮਜ਼ਦੂਰ ਜ਼ਖਮੀ ਹੋ ਗਏ। ਦੇਰ ਸ਼ਾਮ ਥਾਣਾ ਮਕਸੂਦਾਂ ਦੀ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਚੌਕੀ ਮੰਡ ਇੰਚਾਰਜ ਦਯਾਚੰਦ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ।

ਡੀਐਸਪੀ ਕਰਤਾਰਪੁਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਸਥਾਨ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਖਮੀ ਮਜ਼ਦੂਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਸਾਰੇ ਪ੍ਰਵਾਸੀ ਦੱਸੇ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...