October 17, 2026, 11:40 pm
----------- Advertisement -----------
HomeNewsLatest Newsਕੈਨੇਡਾ 'ਚ ਇਕ ਹੋਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ,...

ਕੈਨੇਡਾ ‘ਚ ਇਕ ਹੋਰ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ, ਮਾਪਿਆਂ ਨੇ 25 ਲੱਖ ਰੁਪਏ ਲਗਾ ਕੇ ਸਟੱਡੀ ਵੀਜ਼ੇ ‘ਤੇ ਭੇਜਿਆ ਸੀ ਵਿਦੇਸ਼

Published on

----------- Advertisement -----------

ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਇੱਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪਟਿਆਲਾ ਦੇ ਸਮਾਣਾ ਦੇ ਪਿੰਡ ਖੇੜਕੀ ਤੋਂ ਪਰਿਵਾਰ ਨੇ ਗੁਰਵਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ 25 ਲੱਖ ਰੁਪਏ ਖਰਚ ਕੇ ਕੈਨੇਡਾ ਭੇਜਿਆ ਸੀ। ਗੁਰਵਿੰਦਰ ਸਿੰਘ ਕੈਨੇਡਾ ਵਿੱਚ ਪੜਨ ਦੇ ਨਾਲ ਨਾਲ ਪਾਰਸਲ ਡਿਲੀਵਰੀ ਦਾ ਕੰਮ ਵੀ ਕਰਦਾ ਸੀ। ਇਨ੍ਹੀਂ ਦਿਨੀਂ ਕਾਲਜ ਬੰਦ ਹੋਣ ਕਾਰਨ ਉਹ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਜਾ ਰਿਹਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਉਹ ਪੈਟਰੋਲ ਪੰਪ ‘ਤੇ ਤੇਲ ਭਰਵਾਉਣ ਲਈ ਗਿਆ, ਜਿੱਥੇ ਗੁਰਵਿੰਦਰ ਸਿੰਘ ਦੀ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਗੁਰਵਿੰਦਰ ਸਿੰਘ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।
ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਜਿਸ ਏਜੰਟ ਰਾਹੀਂ ਗੁਰਵਿੰਦਰ ਸਿੰਘ ਵਿਦੇਸ਼ ਗਿਆ ਸੀ, ਉਸ ਨੇ ਕਾਲਜ ਬਦਲਣ ਸਮੇਂ 10 ਲੱਖ ਰੁਪਏ ਦੀ ਫੀਸ ਵਾਪਸ ਨਹੀਂ ਕੀਤੀ। ਅਜਿਹੇ ‘ਚ ਗੁਰਵਿੰਦਰ ਸਿੰਘ ਅਕਸਰ ਪ੍ਰੇਸ਼ਾਨ ਰਹਿਣ ਲੱਗ ਪਿਆ। ਪਰਿਵਾਰ ਨੇ ਆੜ੍ਹਤੀਆ ਤੋਂ ਵਿਆਜ ‘ਤੇ ਪੈਸੇ ਲੈ ਕੇ ਕਰੀਬ 15 ਲੱਖ ਰੁਪਏ ਭੇਜੇ ਸਨ। ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਇਸ ਗੱਲ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਉਹ ਰਾਤ ਨੂੰ ਸਿਰਫ਼ ਤਿੰਨ-ਚਾਰ ਘੰਟੇ ਹੀ ਸੌਂਦਾ ਸੀ ਅਤੇ ਅਕਸਰ ਕਹਿੰਦਾ ਸੀ ਕਿ ਉਹ ਵਿਦੇਸ਼ ਤੋਂ ਵਾਪਸ ਆ ਕੇ ਪਿੰਡ ਹੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...