July 25, 2026, 10:49 am
----------- Advertisement -----------
HomeNewsBreaking Newsਪਟਿਆਲਾ 'ਚ ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਦੋ ਦੀ ਮੌ+ਤ

ਪਟਿਆਲਾ ‘ਚ ਭਾਰੀ ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਦੋ ਦੀ ਮੌ+ਤ

Published on

----------- Advertisement -----------

ਮੌਸਮ ਵਿਭਾਗ ਵੱਲੋਂ ਬੁੱਧਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਨੇ ਪਟਿਆਲਾ ਸ਼ਹਿਰ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਦੱਸ ਦਈਏ ਕਿ ਮੀਂਹ ਕਾਰਨ ਰਘੋਮਾਜਰਾ ਇਲਾਕੇ ਵਿੱਚ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ‘ਚ ਘਰ ‘ਚ ਸੁੱਤੇ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਦੇਰ ਰਾਤ ਵਾਪਰਿਆ। ਰਾਘੋਮਾਜਰਾ ਇਲਾਕੇ ਵਿੱਚ ਜੰਗੀ ਜੱਥਾ ਗੁਰਦੁਆਰਾ ਸਾਹਿਬ ਨੇੜੇ ਕਿਰਾਏ ਦੇ ਮਕਾਨ ਵਿੱਚ ਪ੍ਰਵਾਸੀ ਮਜ਼ਦੂਰ ਰਹਿ ਰਹੇ ਸਨ। ਮੰਨਿਆ ਜਾ ਰਿਹਾ ਹੈ ਕਿ ਸ਼ਹਿਰ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਕਾਰਨ ਇਸ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ ਹੈ। ਹਾਦਸੇ ‘ਚ ਮਰਨ ਵਾਲਿਆਂ ਦੀ ਪਛਾਣ ਮੁੰਨਾ ਲਾਲ ਅਤੇ ਰਮਾ ਸ਼ੰਕਰ ਵਜੋਂ ਹੋਈ ਹੈ, ਜਦਕਿ ਜ਼ਖਮੀਆਂ ‘ਚ ਗੰਗਾ ਰਾਮ, ਸੰਤੋਸ਼ ਕੁਮਾਰ ਅਤੇ ਚਿਰੰਜੀ ਲਾਲ ਸ਼ਾਮਲ ਹਨ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...