July 25, 2026, 3:43 am
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ...

ਮੁੱਖ ਮੰਤਰੀ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਜਿੰਪਾ

Published on

----------- Advertisement -----------

ਚੰਡੀਗੜ੍ਹ, 12 ਅਗਸਤ, (ਬਲਜੀਤ ਮਰਵਾਹਾ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ‘ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਅਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਉਦਘਾਟਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕੀਤੀ ਜਾਵੇਗੀ।
ਜਿੰਪਾ ਨੇ ਅਧਿਕਾਰੀਆਂ ਨੂੰ ਪੱਬਰਾ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਦੇਣੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਪੱਬਰਾ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਆਸਤ ਵਿਚ ਆਉਣ ਤੋਂ ਪਹਿਲਾਂ ਵੀ ਇਸ ਗੱਲ ਦੀ ਵਕਾਲਤ ਕਰਦੇ ਰਹੇ ਹਨ ਕਿ ਪਿੰਡਾਂ ਨੂੰ ਸਾਫ ਪਾਣੀ ਦੇਣਾ ਸਾਰੀਆਂ ਸਰਕਾਰਾਂ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮਕਸਦ ਲਈ ਭਗਵੰਤ ਮਾਨ ਸੂਬੇ ਦੇ ਪਿੰਡਾਂ ਖਾਸ ਤੌਰ ‘ਤੇ ਸਰਹੱਦੀ ਇਲਾਕੇ ਦਾ ਖੁਦ ਦੌਰਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੱਬਰਾ ਪ੍ਰੋਜੈਕਟ ਦਾ ਉਦਘਾਟਨ ਮੁੱਖ ਮੰਤਰੀ ਹੱਥੋਂ ਕਰਵਾਉਣਾ ਮਾਣ ਵਾਲੀ ਗੱਲ ਹੋਵੇਗੀ।
ਪੱਬਰਾ ਜਲ ਸਪਲਾਈ ਪ੍ਰੋਜੈਕਟ ਦੀ ਕੁੱਲ ਲਾਗਤ 120.60 ਕਰੋੜ ਰੁਪਏ ਹੈ ਅਤੇ ਇਸ ਨਾਲ ਰਾਜਪੁਰਾ, ਪਟਿਆਲਾ ਅਤੇ ਸਰਹੰਦ ਦੇ 112 ਪਿੰਡਾਂ ਨੂੰ ਲਾਭ ਪੁੱਜੇਗਾ। 21,693 ਘਰਾਂ ਦੀ 1 ਲੱਖ 30 ਹਜ਼ਾਰ 159 ਆਬਾਦੀ ਨੂੰ ਸਾਫ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦੀ ਕੁਆਲਿਟੀ ਖਰਾਬ ਹੈ ਅਤੇ ਇਸ ਵਿਚ ਫਲੋਰਾਈਡ, ਨਾਈਟਰੇਟ ਅਤੇ ਹੈਵੀਮੈਟਲ ਦੀ ਜ਼ਿਆਦਾ ਮਾਤਰਾ ਹੈ। ਉਕਤ ਪ੍ਰੋਜੈਕਟ ਦੇ ਸ਼ੁਰੂ ਹੋ ਜਾਣ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...