September 14, 2026, 7:08 am
----------- Advertisement -----------
HomeNewsLatest Newsਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ...

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਤੇ ਨਵ ਲਾਹੌਰੀਆ ਗੈਂਗ ਦਾ ਨਜ਼ਦੀਕੀ ਰੋਹਿਤ ਉਰਫ ਚੀਕੂ ਹਥਿਆਰਾਂ ਸਮੇਤ ਕਾਬੂ

Published on

----------- Advertisement -----------

(ਬਲਜੀਤ ਮਰਵਾਹਾ): ਅੱਜ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਪਟਿਆਲਾ ਨੇ ਪ੍ਰੈੱਸ ਵਿੱਚ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮੁਹੰਮਦ ਸਰਫਰਾਜ਼ ਆਲਮ, ਆਈ.ਪੀ.ਐਸ. ਕਪਤਾਨ ਪੁਲਿਸ (ਸਿਟੀ) ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਮਤੀ ਮਨਦੀਪ ਕੌਰ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1, ਪਟਿਆਲਾ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ, ਮੁੱਖ ਅਫਸਰ ਥਾਣਾ ਕੋਤਵਾਲੀ, ਪਟਿਆਲਾ ਨੇ 01 ਦੋਸ਼ੀ ਨੂੰ 01 ਦੇਸੀ ਪਿਸਟਲ 32 ਬੋਰ ਸਮੇਤ 08 ਜ਼ਿੰਦਾ ਕਾਰਤੂਸ ਅਤੇ ਇੱਕ ਦੇਸੀ ਕੱਟਾ 12 ਬੋਰ ਸਮੇਤ 04 ਰੌਂਦ ਜਿੰਦਾ ਸਮੇਤ ਕਾਬੂ ਕੀਤਾ ਗਿਆ ਹੈ। ਦੋਸ਼ੀ ਦਾ ਨਾਮ ਰੋਹਿਤ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਕਿਰਾਏਦਾਰ #19, ਨਿਊ ਮਾਲਵਾ ਕਾਲੋਨੀ, ਸਨੌਰੀ ਅੱਡਾ, ਪਟਿਆਲਾ ਹੈ।

ਵਰੁਣ ਸ਼ਰਮਾ,ਆਈ.ਪੀ.ਐਸ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਪ੍ਰੈੱਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸ:ਹਰਜਿੰਦਰ ਸਿੰਘ ਢਿੱਲੋ, ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਦੀ ਟੀਮ ਵੱਲੋ ਕਾਰਵਾਈ ਕਰਦੇ ਹੋਏ, ਗੁਰਬਿੰਦਰ ਸਿੰਘ, ਥਾਣਾ ਕੋਤਵਾਲੀ ਪਟਿਆਲਾ ਸਮੇਤ ਸਾਥੀ ਕਰਮਚਾਰੀਆਂ ਦੇ ਮਿਤੀ 11-05-2024 ਨੂੰ ਨੇੜੇ ਸ਼ਮਸਾਨ ਘਾਟ ਘਲੋੜੀ ਗੇਟ ਪਟਿਆਲਾ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਅਲਹਿਦਗੀ ਵਿੱਚ ਇਤਲਾਹ ਦਿੱਤੀ ਕਿ ਰੋਹਿਤ ਕੁਮਾਰ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਕਿਰਾਏਦਾਰ #19, ਨਿਊ ਮਾਲਵਾ ਕਾਲੋਨੀ, ਸਨੌਰੀ ਅੱਡਾ ਪਟਿਆਲਾ ਜੋ ਗੈਂਗਸਟਰ ਗਤੀਵਿਧੀਆਂ ਨਾਲ ਸਬੰਧ ਰੱਖਦਾ ਹੈ। ਜਿਸਦੇ ਕਰੀਬੀ ਦੋਸਤ ਤੇਜਪਾਲ ਵਾਸੀ ਨਿਊ ਮਾਲਵਾ ਕਾਲੋਨੀ, ਪਟਿਆਲਾ ਦਾ ਇਸਦੀ ਵਿਰੋਧੀ ਪਾਰਟੀ ਵੱਲੋ ਕਤਲ ਕਰ ਦਿੱਤਾ ਗਿਆ ਸੀ। ਹੁਣ ਇਹ ਰੋਹਿਤ ਕੁਮਾਰ ਉਰਫ ਚੀਕੂ ਵਿਰੋਧੀ ਧਿਰ ਦੇ ਗਰੁੱਪ ਮੈਂਬਰਾਂ ਨੂੰ ਮਾਰ ਦੇਣ ਲਈ ਪਿਸਟਲ ਲੈ ਕਰ ਉਹਨਾਂ ਦੀ ਭਾਲ ਵਿਚ ਬੈਠਾ ਹੈ। ਜਿਸਦੇ ਆਧਾਰ ‘ਤੇ ਗੁਰਬਿੰਦਰ ਸਿੰਘ ਥਾਣਾ ਕੋਤਵਾਲੀ ਪਟਿਆਲਾ ਨੇ ਰੋਹਿਤ ਕੁਮਾਰ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਕਿਰਾਏਦਾਰ #19, ਨਿਊ ਮਾਲਵਾ ਕਾਲੋਨੀ, ਸਨੌਰੀ ਅੱਡਾ ਪਟਿਆਲਾ ਨੂੰ ਛੋਟੀ ਨਦੀ ਦੇ ਬੰਨੇ ਪਰ ਪੀਰ ਦੀ ਦਰਗਾਹ, ਸਾਹਮਣੇ ਨਿਊ ਮਹਿੰਦਰਾ ਕਾਲੋਨੀ, ਪਟਿਆਲਾ ਤੋ ਸਮੇਤ 01 ਦੇਸੀ ਪਿਸਟਲ 32 ਬੋਰ ਸਮੇਤ 08 ਰੌਂਦ ਜ਼ਿੰਦਾ ਬ੍ਰਾਮਦ ਕੀਤੇ ਗਏ ਅਤੇ ਮਿਤੀ 12-05-2024 ਨੂੰ ਦੋਸ਼ੀ ਰੋਹਿਤ ਉਰਫ ਚੀਕੂ ਉਕਤ ਵੱਲੋ ਇੰਕਸ਼ਾਫ ਬਿਆਨ ਕਰਨ ਤੇ ਇਸ ਪਾਸੋ ਇਸਦੀ ਨਿਸ਼ਾਨਦੇਹੀ ਪਰ ਇੱਕ ਦੇਸੀ ਕੱਟਾ 12 ਬੋਰ ਸਮੇਤ 04 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...