June 5, 2026, 6:27 pm
----------- Advertisement -----------
HomeNewsBreaking Newsਪਟਿਆਲਾ ਪੁਲਿਸ ਨੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ...

ਪਟਿਆਲਾ ਪੁਲਿਸ ਨੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੀਤਾ ਗ੍ਰਿ.ਫਤਾਰ

Published on

----------- Advertisement -----------

ਪਟਿਆਲਾ ਪੁਲਿਸ ਨੇ ਮਾਈਲਸਟੋਨ ਸਮਾਰਟ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਦੀ ਲੜਕੀ ਸਕੂਲ ਵਿੱਚ ਪੜ੍ਹਦੀ ਹੈ। ਜਿਸ ਕਰਕੇ ਉਸ ਨੇ ਸਕੂਲ ਦੀਆਂ ਮਹਿਲਾ ਅਧਿਆਪਕਾਂ ਨਾਲ ਜਾਣ-ਪਛਾਣ ਕਰਕੇ ਮੋਬਾਈਲ ਨੰਬਰ ਹਾਸਲ ਕਰ ਲਿਆ। ਇਸ ਤੋਂ ਬਾਅਦ ਦੋਸ਼ੀ ਮਹਿਲਾ ਟੀਚਰ ਨੂੰ ਦੋਸਤੀ ਲਈ ਫੋਨ ਅਤੇ ਮੈਸੇਜ ਕਰਨ ਲੱਗਾ। 

ਜਦੋਂ ਅਧਿਆਪਕਾਂ ਨੇ ਉਸ ਦਾ ਨੰਬਰ ਬਲਾਕ ਕਰ ਦਿੱਤਾ ਤਾਂ ਇਸ ਵਿਅਕਤੀ ਨੇ ਗੁੱਸੇ ‘ਚ ਆ ਕੇ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ। ਇੰਨਾ ਹੀ ਨਹੀਂ ਸਕੂਲ ‘ਚ ਇਕ ਡਮੀ ਬੰਬ ਵੀ ਸੁੱਟਿਆ ਗਿਆ। ਨਕਲੀ ਬੰਬ ਬਰਾਮਦ ਹੋਣ ਤੋਂ ਬਾਅਦ ਥਾਣਾ ਤ੍ਰਿਪੜੀ ਦੀ ਪੁਲਿਸ ਨੇ ਇਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਐੱਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ 40 ਸਾਲਾ ਜਗਮੀਤ ਸਿੰਘ, ਆਨੰਦ ਨਗਰ ਐਕਸਟੈਂਸ਼ਨ ਇਲਾਕੇ ਦਾ ਰਹਿਣ ਵਾਲਾ ਹੈ। ਗੱਲਬਾਤ ਕਰਦਿਆਂ ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਅਗਸਤ ਮਹੀਨੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਡੀਐਸਪੀ ਜਸਵਿੰਦਰ ਸਿੰਘ ਅਤੇ ਤ੍ਰਿਪੜੀ ਥਾਣਾ ਇੰਚਾਰਜ ਪ੍ਰਦੀਪ ਬਾਜਵਾ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਦੋਸ਼ੀ ਨੂੰ ਕਰੀਬ 4 ਮਹੀਨਿਆਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਦੋ ਨਕਲੀ ਬੰਬਾਂ ਤੋਂ ਇਲਾਵਾ ਚਾਰ ਧਮਕੀ ਭਰੇ ਪੱਤਰ ਵੀ ਮਿਲੇ ਹਨ।ਦੋਸ਼ੀ ਜਗਜੀਤ ਸਿੰਘ ਨੇ ਸਕੂਲ ਅਧਿਆਪਕਾਂ ਵੱਲੋਂ ਲਗਾਤਾਰ ਅਣਗਹਿਲੀ ਕਰਕੇ ਸਕੂਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਇੱਕ ਵੱਡਾ ਪੱਤਰ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਅਤੇ ਚਿੱਠੀ ਵਿੱਚ ਖਾਲਿਸਤਾਨੀ ਪ੍ਰਚਾਰ ਦਾ ਸਹਾਰਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...