ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਇਥੇ ਦੇ ਸਿਵਲ ਲਾਈਨ ਥਾਣਾ ਖੇਤਰ ਵਿੱਚ ਸੈਰ ਕਰਨ ਗਏ ਇੱਕ ਸੇਵਾਮੁਕਤ ਬੈਂਕ ਮੈਨੇਜਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਵੀਰਵਾਰ ਸਵੇਰੇ 5 ਵਜੇ ਦੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਉਹ ਕੁਝ ਸਾਲ ਪਹਿਲਾਂ ਬੈਂਕ ਆਫ ਬੜੌਦਾ ਤੋਂ ਸੇਵਾਮੁਕਤ ਹੋਏ ਸਨ। ਬਲਬੀਰ ਸਿੰਘ ਹਰ ਰੋਜ਼ ਪਾਸੀ ਰੋਡ ’ਤੇ ਸੈਰ ਕਰਨ ਜਾਂਦੇ ਸਨ। ਅੱਜ ਵੀ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਥੇ ਸੈਰ ਕਰਨ ਗਏ ਹੋਏ ਸਨ। ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
----------- Advertisement -----------
ਪਟਿਆਲਾ ‘ਚ ਰਿਟਾਇਰਡ ਬੈਂਕ ਮੈਨੇਜਰ ਦਾ ਕ.ਤਲ
Published on
----------- Advertisement -----------
----------- Advertisement -----------












