September 8, 2026, 10:15 pm
----------- Advertisement -----------
HomeNewsLatest Newsਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਟਿਆਲਾ ਜ਼ਿਲ੍ਹੇ 'ਚ...

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਗੁਦਾਮਾਂ ਦੀ ਅਚਨਚੇਤ ਚੈਕਿੰਗ

Published on

----------- Advertisement -----------

ਪਟਿਆਲਾ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਗੁਦਾਮਾਂ ਵਿੱਚ ਪਈ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਘਣਸ਼ਿਆਮ ਥੋਰੀ ਵੀ ਮੌਜੂਦ ਸਨ। ਪਟਿਆਲਾ ਜ਼ਿਲ੍ਹੇ ਦੇ ਸਮਾਣਾ, ਭੁਨਰਹੇੜੀ ਅਤੇ ਸਨੌਰ ਖੇਤਰ ਦੇ ਗੁਦਾਮਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ-ਸੰਭਾਲ ਕਰਨਾ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਗੁਦਾਮਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਜੋ ਕੰਮ ਕਰ ਰਹੀ ਹੈ, ਉਸੇ ਲੜੀ ਤਹਿਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕੰਮ ਦੀ ਸਮੇਂ ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ।

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਤਸੱਲੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਗੁਦਾਮਾਂ ਵਿੱਚ ਰੱਖੇ ਅਨਾਜ ਦੀ ਸਾਂਭ ਸੰਭਾਲ ਚੰਗੇ ਤਰੀਕੇ ਨਾਲ ਹੋ ਰਹੀ ਹੈ ਤੇ ਨਵੇਂ ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਦਾਮਾਂ ‘ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅਪਡੇਟ ਕਰਨ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਕਿਸੇ ਤਰ੍ਹਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬੇ ਭਰ ‘ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ। ਇਸ ਮੌਕੇ ਡੀ.ਐਫ.ਐਸ.ਸੀ. ਡਾ. ਰਵਿੰਦਰ ਕੌਰ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...