November 18, 2026, 4:21 am
----------- Advertisement -----------
HomeNewsLatest Newsਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Published on

----------- Advertisement -----------

ਕੈਨੇਡਾ ‘ਚ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਨੌਜਵਾਨ ਨੂੰ 4 ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਕਾਰ ‘ਚ ਕੰਮ ‘ਤੇ ਗਏ ਨੌਜਵਾਨ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਕੰਵਰਪਾਲ ਸਿੰਘ ਵਾਸੀ ਸਮਾਣਾ, ਪਟਿਆਲਾ ਵਜੋਂ ਹੋਈ ਹੈ।
ਕੈਨੇਡਾ ‘ਚ ਮ੍ਰਿਤਕ ਕੰਵਰਪਾਲ ਦੇ ਚਚੇਰੇ ਭਰਾ ਨੇ ਦੱਸਿਆ ਕਿ ਉਹ ਦੋ ਸਾਲ ਪਹਿਲਾਂ ਕੈਨੇਡਾ ਆਇਆ ਸੀ। ਹਾਲ ਹੀ ਵਿੱਚ ਉਸ ਨੂੰ ਵਰਕ ਪਰਮਿਟ ਮਿਲਿਆ ਹੈ। 20 ਅਗਸਤ, 2024 ਨੂੰ, ਉਹ ਕੈਨੇਡਾ ਦੇ ਗੁਏਲਫ ਵਿੱਚ ਇੱਕ ਵੱਡੇ ਕਾਰ ਹਾਦਸੇ ਦਾ ਸ਼ਿਕਾਰ ਹੋਇਆ।
ਹਾਦਸੇ ਦੌਰਾਨ ਉਸ ਦੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਕਾਰਨ ਸਿਰ ‘ਤੇ ਸੱਟ ਲੱਗ ਗਈ ਅਤੇ ਉਸ ਦੇ ਫੇਫੜਿਆਂ ਚ ਵੀ ਸੱਟਾ ਲੱਗੀਆਂ। ਉਸ ਦੀ ਇੱਕ ਲੱਤ ਦੀ ਹੱਡੀ ਵੀ ਟੁੱਟ ਗਈ ਸੀ। ਉਹ 6 ਦਿਨ ਹਸਪਤਾਲ ਵਿਚ ਆਪਣੀ ਜ਼ਿੰਦਗੀ ਲਈ ਲੜਦਾ ਰਿਹਾ ਅਤੇ 26 ਅਗਸਤ 2024 ਨੂੰ ਉਸ ਦੀ ਮੌਤ ਹੋ ਗਈ।
ਮ੍ਰਿਤਕ ਕੰਵਰਪਾਲ ਸਿੰਘ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ 25 ਅਗਸਤ 2022 ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਸ ਦੀ ਪੜ੍ਹਾਈ ਪੂਰੀ ਹੋ ਗਈ ਅਤੇ ਉਸ ਨੇ ਆਪਣੀ ਡਿਗਰੀ ਤੋਂ ਬਾਅਦ ਕੰਮ ਕਰਨਾ ਸ਼ੁਰੂ ਕਰ ਦਿੱਤਾ। ਕੱਲ੍ਹ ਉਨ੍ਹਾਂ ਨੂੰ ਕੈਨੇਡਾ ਤੋਂ ਫ਼ੋਨ ਆਇਆ ਕਿ ਕੰਵਰਪਾਲ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...