September 6, 2026, 9:21 pm
----------- Advertisement -----------
HomeNewsਕਿਸਾਨ ਜਥੇਬੰਦੀਆਂ ਦੀ ਅਪੀਲ ਉੱਤੇ ਸੰਘਰਸ਼ ਵਾਪਸ ਲੈ ਸਕਦੇ ਹਨ ਪਟਵਾਰੀ!

ਕਿਸਾਨ ਜਥੇਬੰਦੀਆਂ ਦੀ ਅਪੀਲ ਉੱਤੇ ਸੰਘਰਸ਼ ਵਾਪਸ ਲੈ ਸਕਦੇ ਹਨ ਪਟਵਾਰੀ!

Published on

----------- Advertisement -----------

ਚੰਡੀਗੜ੍ਹ: (ਬਲਜੀਤ ਮਰਵਾਹਾ) ਪਟਵਾਰ ਯੂਨੀਅਨ ਪੰਜਾਬ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹੱਕੀ ਅਤੇ ਜਾਇਜ ਮੰਗਾਂ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਜਥੇਬੰਦੀ ਵੱਲੋਂ ਗੱਲਬਾਤ ਲਈ ਸਰਕਾਰ ਨੂੰ ਲਗਾਤਾਰ ਸੰਪਰਕ ਕੀਤਾ ਗਿਆ ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਹਾਂ ਪੱਖੀ ਹੁੰਗਾਰਾ ਨਹੀਂ ਦਿੱਤਾ ਗਿਆ। ਚੰਡੀਗੜ੍ਹ ਵਿਖੇ ਮਿਤੀ 22/11/2023 ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਿੱਥੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਉੱਥੇ ਹੀ ਉਹਨਾਂ ਵੱਲੋਂ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਨੂੰ ਅਪੀਲ ਕੀਤੀ ਗਈ ਕਿ ਕਿਸਾਨ ਹਿੱਤਾਂ, ਲੋਕ ਹਿੱਤਾਂ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦਿਆਂ ਕੰਮ ਤੇ ਵਾਪਸ ਆਇਆ ਜਾਵੇ।

ਪਟਵਾਰੀ/ਕਾਨੂੰਗੋ ਦਾ ਕਿਸਾਨ, ਮਜ਼ਦੂਰਾਂ, ਕਿਰਤੀ ਲੋਕਾਂ ਨਾਲ ਨਹੁੰ ਮਾਸ ਦਾ ਰਿਸ਼ਤਾ ਰਿਹਾ ਹੈ। ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਦਿੱਲੀ ਲੱਗੇ ਕਿਸਾਨ ਮੋਰਚੇ ਵਿਚ ਵੀ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਸੀ। ਅਪੀਲ ਦੇ ਮੱਦੇਨਜ਼ਰ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਵੱਲੋਂ ਆਨਲਾਈਨ ਮੀਟਿੰਗ ਕੀਤੀ ਗਈ ਜਿਸ ਵਿੱਚ ਫੈਸਲਾ ਹੋਇਆ ਕਿ ਜਿੱਥੇ ਦੋਵੇਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕਰਦੀਆਂ ਹਨ ਉੱਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੰਮ ਤੇ ਵਾਪਸ ਆਉਣ ਦੀ ਕੀਤੀ ਅਪੀਲ ਤੇ ਫ਼ੈਸਲੇ ਲਈ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਹੰਗਾਮੀ ਮੀਟਿੰਗ ਰੁਪਿੰਦਰ ਸਿੰਘ ਗਰੇਵਾਲ ਅਤੇ ਹਰਵੀਰ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਕਰਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...