September 11, 2026, 3:03 pm
----------- Advertisement -----------
HomeNewsBreaking Newsਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ...

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 29 ਨਵੰਬਰ:(ਬਲਜੀਤ ਮਰਵਾਹਾ) – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।
ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...