September 25, 2026, 6:12 pm
----------- Advertisement -----------
HomeNewsLatest Newsਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ...

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 14 ਜੂਨ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਪਿੰਡ ਦਾਦੂਮਾਜਰਾ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਸਨੀਕ ਮਲਕੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਪਹਿਲਾਂ ਵੀ ਉਸ ਤੋਂ 4 ਏਕੜ ਜ਼ਮੀਨ ਦਾ ਇੰਤਕਾਲ ਉਸਦੇ ਨਾਂ ਕਰਵਾਉਣ ਲਈ 5000 ਰੁਪਏ ਰਿਸ਼ਵਤ ਵਜੋਂ ਲੈ ਲਏ ਸਨ। ਉਸ ਤੋਂ ਬਾਅਦ ਇਨ੍ਹਾਂ 4 ਏਕੜਾਂ ‘ਚੋਂ ਸ਼ਿਕਾਇਤਕਰਤਾ ਨੇ 2 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂ ‘ਤੇ ਤਬਦੀਲ ਕਰ ਦਿੱਤੀ ਸੀ ਅਤੇ ਇਸ ਦੋ ਏਕੜ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੇ ਫੇਰ 5000 ਦੀ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 4000 ਰੁਪਏ ‘ਚ ਤੈਅ ਹੋ ਗਿਆ। ਉਸਨੇ ਅੱਗੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਐਡਵਾਂਸ ਵਜੋਂ 1000 ਰੁਪਏ ਲੈ ਲਏ ਸਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...