September 25, 2026, 6:12 pm
----------- Advertisement -----------
HomeNewsLatest Newsਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ...

ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ, 22 ਜੂਨ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦਾਸਪੁਰ ਦੇ ਪਿੰਡ ਢਪਈ ਦੇ ਵਸਨੀਕ ਹਰਜਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਬਿਆਨ ਦਿੱਤਾ ਸੀ ਕਿ ਉਕਤ ਪਟਵਾਰੀ ਸ਼ਿਕਾਇਤਕਰਤਾ ਦੀ ਪਤਨੀ ਦੇ ਨਾਂ ’ਤੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਪਹਿਲਾਂ ਹੀ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਹੁਣ 10,000 ਰੁਪਏ ਰਿਸ਼ਵਤ ਦੀ ਹੋਰ ਮੰਗ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...