July 3, 2026, 7:32 pm
----------- Advertisement -----------
HomeNewsLatest Newsਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ...

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 25 ਅਪ੍ਰੈਲ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...