July 3, 2026, 11:43 am
----------- Advertisement -----------
HomeNewsLatest News3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 20 ਮਾਰਚ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਉਕਤ ਮਾਲ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...