September 10, 2026, 1:32 am
----------- Advertisement -----------
HomeNewsBreaking Newsਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ...

ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 24 ਜੂਨ, 2024: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਕਤ ਪਟਵਾਰੀ ਨੇ ਸਾਂਝੀ ਜ਼ਮੀਨ ਦੀ ਵੰਡ ਅਤੇ ਇਸਦੀ ਹੱਦਬੰਦੀ ਕਰਨ ਲਈ ਪਹਿਲਾਂ ਹੀ ਉਸ ਤੋਂ ਅਤੇ ਹੋਰਨਾਂ ਹਿੱਸੇਦਾਰਾਂ ਤੋਂ ਰਿਸ਼ਵਤ ਵਜੋਂ 12,000 ਰੁਪਏ ਲੈ ਲਏ ਹਨ। ਹੁਣ ਮੁਲਜ਼ਮ ਪਟਵਾਰੀ ਨੇ ਇਸ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਅਤੇ ਉਹ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,500 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...