ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਿੱਥੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਦੁਹਰਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।
ਇਸ ਦੇ ਨਾਲ ਹੀ ਸਵਾਤੀ ਮਾਲੀਵਾਲ ‘ਤੇ ਹੋਏ ਹਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੱਲ੍ਹ ਭਾਜਪਾ ਹੈੱਡਕੁਆਰਟਰ ਦਾ ਜਾਣ ਦੇ ਕੀਤੇ ਗਏ ਐਲਾਨ ‘ਤੇ ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮਾਮਲੇ ਦੀ ਨਿਰਪੱਖ ਜਾਂਚ ਦੇ ਹੱਕ ‘ਚ ਹੈ। ਉਨ੍ਹਾਂ ਔਰਤ ਨਾਲ ਅਜਿਹੇ ਵਿਵਹਾਰ ਦੀ ਨਿੰਦਾ ਕੀਤੀ।












