November 11, 2026, 12:26 am
----------- Advertisement -----------
HomeNewsLatest Newsਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ: ਵਿਜੀਲੈਂਸ ਬਿਊਰੋ ਵੱਲੋਂ ਈ.ਓ ਗਿਰੀਸ਼...

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ: ਵਿਜੀਲੈਂਸ ਬਿਊਰੋ ਵੱਲੋਂ ਈ.ਓ ਗਿਰੀਸ਼ ਵਰਮਾ ਦਾ ਸਾਥੀ ਪਵਨ ਕੁਮਾਰ ਸ਼ਰਮਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜ ਸਾਧਕ ਅਫ਼ਸਰ (ਈਓ) ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਮਦਦ ਕਰਨ ਦੇ ਦੋਸ਼ ਹੇਠ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਗ੍ਰਿਫਤਾਰ ਕੀਤਾ ਹੈ। ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ, ਜ਼ਿਲ੍ਹਾ ਮਾਨਸਾ ਵਿਖੇ 5 ਏਕੜ ਜ਼ਮੀਨ ਵਿੱਚ ਸਥਿਤ 25,000 ਮੀਟਰਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਵੇਚ ਕੇ ਗੈਰ-ਕਾਨੂੰਨੀ ਤੌਰ ‘ਤੇ ਪੈਸੇ ਕਮਾਉਣ ਵਿੱਚ ਗਿਰੀਸ਼ ਦੀ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੀ ਰਜਿਸਟਰੀ ਘੱਟ ਕੀਮਤ ‘ਤੇ ਕਰਵਾਈ ਗਈ ਕਿਉਂਕਿ ਪਵਨ ਕੁਮਾਰ ਨਗਰ ਕੌਂਸਲ ਜ਼ੀਰਕਪੁਰ ਦੀ ਹਦੂਦ ਅੰਦਰ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਸੀ ਅਤੇ ਬਦਲੇ ਵਿਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਵੀ ਦਿੰਦਾ ਸੀ।
ਉਨ੍ਹਾਂ ਅੱਗੇ ਕਿਹਾ ਕਿ ਪਵਨ ਕੁਮਾਰ ਨਾਲ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੇ ਹੋਰ ਵੀ ਕਈ ਵਿੱਤੀ ਲੈਣ-ਦੇਣ ਹਨ। ਉਸਨੇ ਗਿਰੀਸ਼ ਵਰਮਾ ਦੇ ਨਜਾਇਜ਼ ਪੈਸੇ ਨਕਦ ਲੈ ਕੇ ਅਤੇ ਬੈਂਕ ਐਂਟਰੀਆਂ ਰਾਹੀਂ ਜਾਇਜ਼ ਬਣਾਉਣ ਵਿੱਚ ਵੀ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਗਿਰੀਸ਼ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਪਵਨ ਕੁਮਾਰ ਫਰਾਰ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਾਲ ਹੀ ਵਿੱਚ, ਹਾਈ ਕੋਰਟ ਨੇ ਸਹਿ-ਦੋਸ਼ੀ ਗੌਰਵ ਗੁਪਤਾ ਵਾਸੀ ਕੁਰਾਲੀ (ਸਾਬਕਾ ਐਮਸੀ), ਸੰਜੀਵ ਕੁਮਾਰ ਵਾਸੀ ਖਰੜ, ਜੋ ਰੀਅਲ ਅਸਟੇਟ ਫਰਮ ਬਾਲਾਜੀ ਇਨਫਰਾ ਬਿਲਡਟੈਕ ਵਿੱਚ ਵਿਕਾਸ ਵਰਮਾ ਦੇ ਭਾਈਵਾਲ ਹਨ, ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਈਓ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਵੀ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ ਅਤੇ ਉਹ ਅਜੇ ਫਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...