ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ। 7 ਮਈ ਤੋਂ ਹੁਣ ਤੱਕ 143 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਪੁੱਜੇ। ਕਿਸੇ ਕਾਰਨ ਸੀਐਮ ਭਗਵੰਤ ਮਾਨ ਉਨ੍ਹਾਂ ਦੇ ਰੋਡ ਸ਼ੋਅ ਵਿੱਚ ਸ਼ਾਮਲ ਨਹੀਂ ਹੋ ਸਕੇ। ਟੀਨੂੰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਸੀ ਪਰ ਟਿਕਟ ਮਿਲਣ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ ਸਨ।
ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਸਮੇਂ ਉਹਨਾਂ ਦੇ ਨਾਲ ਮਰਹੂਮ ਗਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ। ਨਾਲ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਰੱਦ ਕਰ ਦਿੱਤਾ ਹੈ। ਸਾਹਿਤਕਾਰ ਸੁਰਜੀਤ ਪਾਤਰ ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿਸ ਕਾਰਨ ਉਨ੍ਹਾਂ ਆਪਣਾ ਰੋਡ ਸ਼ੋਅ ਰੱਦ ਕਰ ਦਿੱਤਾ ਹੈ।
ਇਸਤੋਂ ਇਲਾਵਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ।ਕਾਂਗਰਸ ਨੇ ਉਨ੍ਹਾਂ ਦੇ ਸਾਹਮਣੇ ਧਰਮਵੀਰ ਗਾਂਧੀ ਨੂੰ ਮੈਦਾਨ ‘ਚ ਉਤਾਰਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਪ੍ਰਨੀਤ ਕੌਰ ਕਾਂਗਰਸ ਛੱਡ ਕੇ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੀ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਤੋਂ ਇਲਾਵਾ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਇਸੇ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ।