November 18, 2026, 6:57 am
----------- Advertisement -----------
HomeNewsBreaking Newsਇਕ ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਹੀ ਕਿਸਾਨਾਂ...

ਇਕ ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਹੀ ਕਿਸਾਨਾਂ ਨੂੰ ਹੋਵੇਗੀ ਫਸਲ ਦੀ ਅਦਾਇਗੀ

Published on

----------- Advertisement -----------

ਚੰਡੀਗੜ੍ਹ, 29 ਮਾਰਚ 2022 – ਕਣਕ ਦੇ ਸੀਜ਼ਨ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਖਰੀਦ ਸਮੇਂ ਸਿਰ ਹੋਵੇਗੀ ਅਤੇ ਇਕ ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਵਾਲੇ ਦਿਨ ਤੋਂ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕੀਤੀ ਜਾਵੇਗੀ।

ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਕਰਨ ਲਈ ਕੀਤੇ ਗਏ ਠੋਸ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਅੱਜ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿਚ ਕਣਕ ਖਰੀਦਣ ਲਈ ਅਪ੍ਰੈਲ-2022 ਦੇ ਅੰਤ ਤੱਕ 24,773.11 ਰੁਪਏ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸੇ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀ.ਸੀ.ਐਲ. ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ ਕਿਉਂ ਜੋ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ 132 ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀ.ਸੀ.ਐਲ. ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।

ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤੇ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਅਤੇ ਦਿੱਕਤ ਤੋਂ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇ ਅਤੇ ਇਕ ਅਪ੍ਰੈਲ ਨੂੰ ਸ਼ੁਰੂ ਹੋਣ ਜਾ ਰਹੀ ਕਣਕ ਦੀ ਖਰੀਦ ਦੇ ਪਹਿਲੇ ਹੀ ਦਿਨ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕੀਤੇ ਜਾਣਾ ਵੀ ਯਕੀਨੀ ਬਣਾਇਆ ਜਾਵੇ।

ਦੱਸਣਯੋਗ ਹੈ ਕਿ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਖਤਮ ਹੋਵੇਗੀ। ਕੇਂਦਰ ਸਰਕਾਰ ਨੇ ਇਸ ਸਾਲ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਬੀਤੇ ਸਾਲ ਨਾਲੋਂ 40 ਰੁਪਏ ਦਾ ਇਜ਼ਾਫਾ ਕਰਕੇ 2015 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਜਦਕਿ ਬੀਤੇ ਵਰ੍ਹੇ 1975 ਰੁਪਏ ਪ੍ਰਤੀ ਕੁਇੰਟਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...