June 9, 2026, 5:55 pm
----------- Advertisement -----------
HomeNewsLatest Newsਪੇਡਾ(PEDA) ਨੇ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਲਈ ਟੈਂਡਰ ਮੰਗੇ

ਪੇਡਾ(PEDA) ਨੇ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਲਈ ਟੈਂਡਰ ਮੰਗੇ

Published on

----------- Advertisement -----------

ਚੰਡੀਗੜ੍ਹ, 3 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਉਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਐਲ.ਈ.ਡੀ. ਆਧਾਰਿਤ ਨੁਕਸਦਾਰ ਜਾਂ ਕੰਮ ਨਾ ਕਰਨ ਵਾਲੀਆਂ ਸੋਲਰ ਸਟਰੀਟ ਲਾਈਟਾਂ ਦੀ ਮੁਰੰਮਤ ਕਰਨ ਅਤੇ ਖ਼ਰਾਬ ਦੀ ਥਾਂ ਨਵੀਆਂ ਲਾਈਟਾਂ ਲਗਾਉਣ ਸਬੰਧੀ ਰੇਟ ਕੰਟਰੈਕਟ ਲਈ ਆਨਲਾਈਨ ਟੈਂਡਰਾਂ ਦੀ ਮੰਗ ਕੀਤੀ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੇਡਾ ਵੱਲੋਂ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਭਗ 48,000 ਸੋਲਰ ਸਟਰੀਟ ਲਾਈਟਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਦੀ 5 ਸਾਲਾਂ ਦੀ ਵਾਰੰਟੀ ਖ਼ਤਮ ਹੋਣ ‘ਤੇ ਪੇਡਾ ਨੇ ਵੱਖ-ਵੱਖ ਗ੍ਰਾਮ ਪੰਚਾਇਤਾਂ/ਸੰਸਥਾਵਾਂ ਵਿੱਚ ਖ਼ਰਾਬ ਪਈਆਂ ਸਟਰੀਟ ਲਾਈਟਾਂ ਨੂੰ ਦਰੁਸਤ ਕਰਨ ਅਤੇ ਮੁੜ ਚਾਲੂ ਕਰਨ ਲਈ ਈ-ਟੈਂਡਰ ਮੰਗੇ ਹਨ। ਉਨ੍ਹਾਂ ਦੱਸਿਆ ਕਿ ਸਫ਼ਲ ਬੋਲੀਕਾਰਾਂ ਨੂੰ ਸਾਲਾਨਾ ਮੇਨਟੇਨੈਂਸ ਕੰਟਰੈਕਟ (ਏ.ਐਮ.ਸੀ.) ਸਹੀਬੱਧ ਕਰਨਾ ਹੋਵੇਗਾ, ਜਿਸ ਵਿੱਚ ਇਨ੍ਹਾਂ 48000 ਸੋਲਰ ਸਟਰੀਟ ਲਾਈਟਾਂ ਦੀ 5-ਸਾਲ ਦੀ ਵਾਰੰਟੀ ਸ਼ਾਮਲ ਹੋਵੇਗੀ ਤਾਂ ਜੋ ਇਹ ਸਾਰੀਆਂ ਲਾਈਟਾਂ ਇਸ ਮਿਆਦ ਦੌਰਾਨ ਸੁਚਾਰੂ ਰੂਪ ਵਿੱਚ ਕੰਮ ਕਰਦੀਆਂ ਰਹਿਣ।

ਟੈਂਡਰ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 20 ਸਤੰਬਰ, 2022 ਹੈ ਅਤੇ ਟੈਂਡਰ 23 ਸਤੰਬਰ, 2022 ਨੂੰ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਇਛੁੱਕ ਕੰਪਨੀਆਂ ਹੋਰ ਜਾਣਕਾਰੀ ਲਈ ਵੈੱਬਸਾਈਟ eproc.punjab.gov. ‘ਤੇ ਲਾਗ-ਇਨ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੇਡਾ ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪਸਾਰ ਅਤੇ ਵਿਕਾਸ ਲਈ ਸੂਬੇ ਦੀ ਨੋਡਲ ਏਜੰਸੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...