August 30, 2026, 9:47 am
----------- Advertisement -----------
HomeNewsLatest Newsਭਲਾਈ ਸਕੀਮਾਂ ਦੀ ਪੈਨਸ਼ਨ ਦੀ ਅਦਾਇਗੀ ਪੀ.ਐਫ.ਐਮ.ਐਸ ਰਾਹੀਂ ਹੋਵੇਗੀ: ਡਾ.ਬਲਜੀਤ ਕੌਰ

ਭਲਾਈ ਸਕੀਮਾਂ ਦੀ ਪੈਨਸ਼ਨ ਦੀ ਅਦਾਇਗੀ ਪੀ.ਐਫ.ਐਮ.ਐਸ ਰਾਹੀਂ ਹੋਵੇਗੀ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 14 ਸਤੰਬਰ : ਪੰਜਾਬ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐੱਫ.ਐੱਮ.ਐੱਸ.) ਰਾਹੀਂ ਭਲਾਈ ਸਕੀਮਾਂ ਦੀ ਪੈਨਸ਼ਨ ਦੀ ਅਦਾਇਗੀ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ, ਵਿਧਵਾ ਅਤੇ ਬੇਸਹਾਰਾਂ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗਪਾਤਰਾਂ ਤੱਕ ਪਹੁੰਚਾਉਣ ਲਈ ਲਗਾਤਾਰ ਕਾਰਜ਼ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਤੁਰੰਤ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ 1500/-ਰੁਪਏ ਪੈਨਸ਼ਨ ਦੇ ਰੂਪ ਵਿੱਚ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਮੌਜੂਦਾ ਸਮੇਂ ਪੰਜਾਬ ਰਾਜ ਵਿੱਚ ਇਨ੍ਹਾਂ ਸਕੀਮਾਂ ਅਧੀਨ 30.25 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਦੀ ਰਾਸੀ ਦੀ ਤੁਰੰਤ ਅਦਾਇਗੀ ਕਰਨ ਲਈ ਪੂਰੇ ਪੰਜਾਬ ਰਾਜ ਵਿੱਚ ਨਵਾਂ ਸਿਸਟਮ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ ਹੈ, ਜਿਸ ਨਾਲ ਪੈਨਸ਼ਨ ਦਾ ਭੁਗਤਾਨ ਜਲਦੀ ਹੋਵੇਗਾ ਅਤੇ ਅਦਾਇਗੀ ਸਬੰਧੀ ਵਿਭਾਗ ਨੂੰ ਤੁਰੰਤ ਜਾਣਕਾਰੀ ਮਿਲ ਜਾਵੇਗੀ। ਉਹਨਾ ਕਿਹਾ ਕਿ ਜੇਕਰ ਪੈਨਸ਼ਨ ਦੀ ਅਦਾਇਗੀ ਵਿੱਚ ਕੋਈ ਰੁਕਾਵਟ ਆਉਦੀ ਹੈ ਤਾਂ ਲਾਭਪਾਤਰੀ ਆਪਣੀ ਪੂਰੀ ਜਾਣਕਾਰੀ ਇਸ ਸਿਸਟਮ ਰਾਹੀਂ ਪ੍ਰਾਪਤ ਕਰ ਸਕਦਾ ਹੈ। ਇਹ ਸਿਸਟਮ ਪਹਿਲਾਂ 7 ਜਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ, ਜੋ ਕਿ ਸਫ਼ਲ ਰਿਹਾ। ਹੁਣ ਪੰਜਾਬ ਰਾਜ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਪੀ.ਐਫ.ਐਮ.ਐਸ ਰਾਹੀਂ ਪੈਨਸ਼ਨ ਭੇਜਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਪੂਰੇ ਪੰਜਾਬ ਵਿੱਚ ਪੀ.ਐਫ.ਐਮ.ਐਸ ਲਾਗੂ ਹੋਣ ਨਾਲ ਪੈਨਸ਼ਨ ਭੇਜਣ ਦੇ ਕੰਮ ਵਿੱਚ ਪਾਰਦਰਸ਼ਤਾ ਆਵੇਗੀ। ਪੰਜਾਬ ਰਾਜ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਜਾਵੇਗਾ ਜੋ 30.25 ਲੱਖ ਲਾਭਪਾਤਰੀਆਂ ਨੂੰ ਇਸ ਸਿਸਟਮ ਨਾਲ ਮਹੀਨਾਵਾਰ ਪੈਨਸਨ ਦਾ ਲਾਭ ਦੇਵੇਗਾ। ਵਿਭਾਗ ਨੂੰ ਜਨਤਕ ਵਿੱਤੀ ਪ੍ਰਬੰਧਨ ਸਿਸਟਮ ਨੂੰ ਪੂਰੇ ਪੰਜਾਬ ਵਿੱਚ ਲਾਗੂ ਕਰਨ ਲਈ ਗਵਰਨੈਂਸ ਵਿਭਾਗ ਅਤੇ ਐਕਸਿਸ ਬੈਂਕ ਵੱਲੋਂ ਸਹਿਯੋਗ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...