ਚੰਡੀਗੜ੍ਹ, 7 ਜੂਨ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਸੂਬੇ ਭਰ ‘ਚ ਪਾਰਟੀ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ, ਪੰਜਾਬ ਵਿਚ ਆਉਣ ਵਾਲੀਆਂ ਲੋਕ ਸਭਾ ਅਤੇ ਲੋਕ ਸਭਾ ਚੋਣਾਂ ਲਈ ਸੂਬੇ ਭਰ ਵਿਚ ਚੱਲ ਰਹੇ ਪ੍ਰੋਗਰਾਮਾਂ ਦੀ ਸਮੀਖਿਆ, ਪੰਜਾਬ ਵਿਚ ਆਉਣ ਵਾਲੀਆਂ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਅਤੇ ਜਥੇਬੰਦਕ ਮੁੱਦਿਆਂ ਦੀ ਸਮੀਖਿਆ ਲਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫਤਰ ਪੁੱਜੇ। ਜਿੱਥੇ ਉਨ੍ਹਾਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਉਲੀਕੀਆਂ ਗਈਆਂ ਵੱਖ-ਵੱਖ ਮੀਟਿੰਗਾਂ ਵਿੱਚ ਭਾਗ ਲਿਆ ਅਤੇ ਆਗਾਮੀ ਚੋਣਾਂ ਸਬੰਧੀ ਜਥੇਬੰਦਕ ਸਮੀਖਿਆ ਕੀਤੀ, ਉੱਥੇ ਚੋਣ ਰਣਨੀਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸੁਝਾਅ ਲਏ। ਵਿਜੇ ਰੁਪਾਣੀ ਭਾਜਪਾ ਦੇ ਮੁੱਖ ਦਫਤਰ ਪੁੱਜਣ ‘ਤੇ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਔਹਦੇਦਾਰਾਂ ਸਮੇਤ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਸੁਲੂ, ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਬਿਕਰਮਜੀਤ ਸਿੰਘ ਚੀਮਾ, ਮੋਨਾ ਜੈਸਵਾਲ ਵੀ ਮੌਜੂਦ ਸਨ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਦੀ ਮੌਜੂਦਾ ਸਿਆਸਤ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਵਿਜੇ ਰੁਪਾਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰਹ ਤਿਆਰ ਹੈ ਅਤੇ ਪਾਰਟੀ ਦੇ ਵਰਕਰ ਪੂਰੀ ਤਰਾਂ ਚੋਣ ਮੈਦਾਨ ‘ਚ ਨਿਤਰੇ ਹੋਏ ਹਨI ਪੰਜਾਬ ਭਾਜਪਾ ਵਲੋਂ ਆਗਾਮੀ ਚੋਣਾਂ ਲਈ ਜੱਥੇਬੰਦਕ ਤਿਆਰੀਆਂ ਪੂਰੇ ਜੋਰ-ਸ਼ੋਰ ਨਾਲ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਪੰਜਾਬ ਦੀਆਂ ਸਾਰੀਆਂ ਸਥਾਨਿਕ ਅਤੇ ਜਲੰਧਰ ਜਿਮਨੀ ਚੋਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਭਾਜਪਾ ਵਰਕਰ ਚੋਣ ਮੈਦਾਨ ‘ਚ ਨਿਤੱਰੇ ਹੋਏ ਹਨ। ਉਹਨਾ ਪੰਜਾਬ ਦੀ ਜਨਤਾ ਨੂੰ ਖੁੱਲ ਕੇ ਭਾਜਪਾ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਦਾ ਬਹੁਤ ਸਤਿਕਾਰ ਅਤੇ ਪਿਆਰ ਕਰਦੇ ਹਨ ਅਤੇ ਉਹਨਾਂ ਦੀ ਦਿਲੀ ਇੱਛਾ ਹੈ ਕਿ ਪੰਜਾਬ ਹੱਸਦਾ ਵੱਸਦਾ, ਰੰਗਲਾ ਤੇ ਖੁਸ਼ਹਾਲ ਪੰਜਾਬ ਬਣੇ। ਭਾਜਪਾ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣਾ ਭਾਜਪਾ ਦਾ ਮੁੱਖ ਉਦੇਸ਼ ਅਤੇ ਮੁੱਖ ਏਜੰਡਾ ਹੈ। ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵੱਖਵਾਦੀ ਤਾਕਤਾਂ ਦੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਹੁਣ ਪੰਜਾਬ ਦੇ ਲੋਕ ਭਾਜਪਾ ਨੂੰ ਬਦਲ ਵਜੋਂ ਦੇਖ ਰਹੇ ਹਨ ਅਤੇ ਭਾਜਪਾ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਲਈ ਪੱਕਾ ਮਨ ਬਣਾ ਚੁਕੀ ਹਨ।












