September 20, 2026, 1:37 am
----------- Advertisement -----------
HomeNewsLatest Newsਡਡਵਿੰਡੀ ਨੇੜੇ ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਚ ਪਏ ਟੋਇਆਂ ਤੋਂ ਰਾਹਗੀਰ ਡਾਹਢੇ ਪ੍ਰੇਸ਼ਾਨ

ਡਡਵਿੰਡੀ ਨੇੜੇ ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਚ ਪਏ ਟੋਇਆਂ ਤੋਂ ਰਾਹਗੀਰ ਡਾਹਢੇ ਪ੍ਰੇਸ਼ਾਨ

Published on

----------- Advertisement -----------

ਸੁਲਤਾਨਪੁਰ ਲੋਧੀ-ਕਪੂਰਥਲਾ ਮੁੱਖ ਮਾਰਗ ਵਿੱਚ ਥਾਂ-ਥਾਂ ਟੋਏ ਪੈਣ ਨਾਲ ਇੱਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਡਵਿੰਡੀ ਤੋਂ ਭਾਣੋਂ ਲੰਗਾ ਤੱਕ ਕਰੀਬ 4 ਕਿਲੋਮੀਟਰ ਸੜਕ ਦੀ ਹਾਲ ਇਹੋ ਜਿਹੀ ਹੋ ਚੁੱਕੀ ਹੈ ਕਿ ਇਥੇ ਪੈਦਲ ਚੱਲਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਆਪਣੇ ਸਾਧਨ ’ਤੇ ਹਰ ਰਾਹਗੀਰ ਸਰਕਾਰ ਨੂੰ ਕੋਸਣ ਲਈ ਮਜ਼ਬੂਰ ਹੋ ਜਾਂਦਾ ਹੈ। ਸੜਕ ਵਿੱਚ ਪਏ ਡੂੰਘੇ-ਡੂੰਘੇ ਖੱਡਿਆਂ ਕਾਰਨ ਇੱਥੇ ਕਈ ਹਾਦਸੇ ਵਾਪਰ ਚੁੱਕੇ ਹਨ। ਦੋ ਪਹੀਆ ਵਾਹਨ ਅਕਸਰ ਇੱਥੇ ਤਿਲਕ ਜਾਂਦੇ ਹਨ ਅਤੇ ਹਾਦਸੇ ਦਾ ਸ਼ਿਕਾਰ ਹੋ ਕੇ ਜਖਮੀ ਹੋ ਜਾਂਦੇ ਹਨ।

ਜ਼ਿਕਰਯੋਗ ਹੈ ਕਿ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਦੇਸ਼ ਵਿਦੇਸ਼ ਤੋਂ ਸਗੰਤਾਂ ਵੱਡੀ ਪੱਧਰ ’ਤੇ ਸੰਗਤਾਂ ਗੁਰੂ ਘਰ ਦੇ ਦਰਸ਼ਨਾਂ ਲਈ ਆਉਂਦੀਆਂ ਹਨ ਅਤੇ ਸੁਲਤਾਨਪੁਰ ਲੋਧੀ ਨੂੰ ਆਉਣ ਲਈ ਮੁੱਖ ਮਾਰਗ ਸੁਲਤਾਨਪੁਰ ਲੋਧੀ-ਕਪੂਰਥਲਾ ਹੀ ਹੈ ਅਤੇ ਇਸ ਰਸਤੇ ਰਾਹੀਂ ਹੀ ਸਭ ਤੋਂ ਵੱਧ ਸੰਗਤ ਸੁਲਤਾਨਪੁਰ ਲੋਧੀ ਆਉਂਦੀ ਹੈ ਇਸ ਕਰਕੇ ਇਸ ਮਾਰਗ ’ਤੇ ਵੱਡੀ ਆਵਾਜਾਈ ਬਣੀ ਰਹਿੰਦੀ ਹੈ। ਡਡਵਿੰਡੀ ਤੋਂ ਭਾਣੋ ਲੰਗਾ ਤੱਕ ਇਸ ਮਾਰਗ ਦੇ ਬੁਰੀ ਤਰ੍ਹਾਂ ਟੁੱਟੇ ਹੋਣ ਕਾਰਨ ਗੁਰਧਾਮਾਂ ਦੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਣਾ ਕਰਨਾ ਪੈਂਦਾ ਹੈ। ਇਸ ਮਾਰਗ ਨੂੰ 2019 ਵਿੱਚ ਹੀ ਨਵਿਆਇਆ ਗਿਆ ਸੀ।ਇਸ ਦੌਰਾਨ ਵੱਖ ਵੱਖ ਜੱਥੇਬੰਦੀਆਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਸ ਸੜਕ ’ਤੇ ਜਿਸ ਹਿਸਾਬ ਨਾਲ ਆਵਾਜਾਈ ਹੈ, ਜੇਕਰ ਸਰਕਾਰ ਨੇ ਜਲਦੀ ਹੀ ਇਸ ਦੀ ਮੁਰੰਮਤ ਨਾ ਕਰਵਾਈ ਤਾਂ ਕਿਸੇ ਵੱਡੇ ਹਾਦਸੇ ਦੇ ਵਾਪਰਨ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਕਿਸੇ ਅਣਹੋਣੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...