October 23, 2026, 9:14 pm
----------- Advertisement -----------
HomeNewsBreaking Newsਪਿੰਡ ਦੇ ਲੋਕ ਪੁਲਿਸ ਥਾਣੇ 'ਤੇ ਧਾਵਾ ਬੋਲ ਛੁਡਾ ਲੈ ਗਏ ਨਸ਼ੀਲੇ...

ਪਿੰਡ ਦੇ ਲੋਕ ਪੁਲਿਸ ਥਾਣੇ ‘ਤੇ ਧਾਵਾ ਬੋਲ ਛੁਡਾ ਲੈ ਗਏ ਨਸ਼ੀਲੇ ਪਦਾਰਥਾਂ ਸਮੇਤ ਫੜੇ ਮੁਲਜ਼ਮ ਨੂੰ, ਪੁਲਿਸ ਨੇ 9 ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਅੰਮ੍ਰਿਤਸਰ, 2 ਅਗਸਤ 2022 – ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ‘ਚ ਰਾਤ ਸਮੇਂ ਪਿੰਡ ਦੀਆਂ ਔਰਤਾਂ ਸਮੇਤ ਕੁਝ ਲੋਕਾਂ ਨੇ ਪੁਲਸ ਚੌਕੀ ‘ਤੇ ਧਾਵਾ ਬੋਲ ਦਿੱਤਾ। ਚੌਕੀ ਵਿੱਚ ਸਿਰਫ਼ 4 ਪੁਲੀਸ ਮੁਲਾਜ਼ਮ ਸਨ, ਜਿਨ੍ਹਾਂ ਦੇ ਸਾਹਮਣੇ ਐਨਡੀਪੀਐਸ ਐਕਟ ਤਹਿਤ ਫੜੇ ਗਏ ਇੱਕ ਮੁਲਜ਼ਮ ਨੂੰ ਲੋਕ ਭਜਾ ਕੇ ਲੈ ਗਏ। ਪਿੰਡ ਦੇ ਲੋਕਾਂ ਨੇ ਪੁਲੀਸ ’ਤੇ ਦੋਸ਼ ਲਾਇਆ ਕਿ ਜਿਸ ਨੌਜਵਾਨ ਨੂੰ ਫੜਿਆ ਹੈ, ਉਹ ਸਿਰਫ਼ ਨਸ਼ਾ ਕਰਦਾ ਸੀ। ਫਿਲਹਾਲ ਪੁਲਸ ਨੇ 9 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਘਟਨਾ ਚਵਿੰਡਾ ਦੇਵੀ ਦੀ ਹੈ, ਜੋ ਮਜੀਠਾ ਕਸਬੇ ਦੇ ਕਥੇਨੰਗਲ ਥਾਣੇ ਅਧੀਨ ਆਉਂਦੀ ਹੈ। ਚੌਕੀ ਵਿੱਚ ਰਾਤ ਸਮੇਂ 4 ਪੁਲੀਸ ਮੁਲਾਜ਼ਮ ਮੌਜੂਦ ਸਨ। ਇਸੇ ਦੌਰਾਨ ਪਿੰਡ ਦੇ ਕੁਝ ਲੋਕ ਚੌਕੀ ’ਤੇ ਆ ਗਏ। ਇਨ੍ਹਾਂ ਵਿਚ ਔਰਤਾਂ ਵੀ ਸਨ। ਥਾਣਾ ਚਵਿੰਡਾ ਦੇਵੀ ਦੀ ਪੁਲੀਸ ਨੇ ਪਿੰਡ ਦੇ ਹੀ ਅਕਾਸ਼ਦੀਪ ਸਿੰਘ ਨਾਮਕ ਨੌਜਵਾਨ ਨੂੰ 9 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮ ਅਕਾਸ਼ਦੀਪ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪਰ ਪਿੰਡ ਦੇ ਲੋਕ ਰਾਤ ਨੂੰ ਆ ਗਏ ਅਤੇ ਪੁਲਿਸ ‘ਤੇ ਦੋਸ਼ ਲਗਾਉਣ ਲੱਗੇ ਕਿ ਅਕਾਸ਼ਦੀਪ ਨਸ਼ਾ ਨਹੀਂ ਵੇਚਦਾ, ਖਰੀਦਦਾ ਹੈ। ਉਹ ਚਾਰ ਪੁਲਿਸ ਵਾਲਿਆਂ ਦੀ ਕੁੱਟਮਾਰ ਕਰਦੇ ਹੋਏ ਆਕਾਸ਼ਦੀਪ ਨੂੰ ਚੁੱਕ ਕੇ ਲੈ ਗਏ। ਪੁਲੀਸ ਨੇ ਮੁਲਜ਼ਮ ਅਕਾਸ਼ਦੀਪ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦੋਸ਼ ਲਾਇਆ ਹੈ। ਦਰਅਸਲ, ਪੁਲਿਸ ਜਾਣਨਾ ਚਾਹੁੰਦੀ ਹੈ ਕਿ ਆਕਾਸ਼ਦੀਪ ਕਿੱਥੋਂ ਨਸ਼ੀਲੇ ਪਦਾਰਥਾਂ ਦੀ ਖਰੀਦਦਾਰੀ ਕਰ ਰਿਹਾ ਹੈ, ਇਸੇ ਲਈ ਉਸ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

ਸਵੇਰੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋਸ਼ੀ ਅਕਾਸ਼ਦੀਪ ਨੂੰ ਫਿਰ ਗ੍ਰਿਫਤਾਰ ਕਰ ਲਿਆ। ਲੋਕਾਂ ਨੂੰ ਪੁਲਿਸ ਹਿਰਾਸਤ ‘ਚੋਂ ਛੁਡਾਉਣ ਦੇ ਦੋਸ਼ ‘ਚ ਥਾਣਾ ਕੱਥੂਨੰਗਲ ਦੀ ਪੁਲਿਸ ਨੇ ਕਰੀਬ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...