August 3, 2026, 12:50 am
----------- Advertisement -----------
HomeNewsBreaking News'ਆਪ ਦੀ ਸਰਕਾਰ-ਆਪ ਦੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ...

‘ਆਪ ਦੀ ਸਰਕਾਰ-ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ ਲੋਕ- ਕੁਲਦੀਪ ਧਾਲੀਵਾਲ

Published on

----------- Advertisement -----------

ਅੰਮ੍ਰਿਤਸਰ, 11 ਜੁਲਾਈ 2024- ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਹਰੇਕ ਸਬ ਡਵੀਜਨ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਲੋਕਾਂ ਨੂੰ ਇੰਨਾ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਅਜਨਾਲਾ ਵਿਖੇ ਲਗਾਏ ਕੈਂਪ ਦਾ ਦੌਰਾ ਕਰਨ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇੰਨਾਂ ਕੈਂਪਾਂ ਦਾ ਲਾਭ ਇਹ ਹੈ ਕਿ ਸਾਰੇ ਲੋੜ ਵਾਲੇ ਸਰਕਾਰੀ ਕਰਮਚਾਰੀ ਤੇ ਅਧਿਕਾਰੀ ਮੌਕੇ ਉਤੇ ਹਾਜ਼ਰ ਹੁੰਦੇ ਹਨ, ਜਿਸ ਨਾਲ ਮੌਕੇ ਉਤੇ ਕੰਮ ਹੋ ਜਾਂਦੇ ਹਨ, ਜੋ ਕਿ ਲੋਕਾਂ ਦੀ ਖੱਜ਼ਲ ਖੁਆਰੀ ਘੱਟ ਕਰਦੇ ਹਨ।

ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਪ ਸਰਕਾਰ ਤੁਹਾਡੀ ਸਰਕਾਰ ਹੈ ਅਤੇ ਸਾਡਾ ਹਰ ਕੰਮ ਲੋਕ ਸੇਵਾ ਲਈ ਹੈ। ਉਨਾਂ ਕਿਹਾ ਕਿ ਭਵਿੱਖ ਵਿਚ ਇਹ ਕੈਂਪ ਇਸੇ ਤਰਾਂ ਜਾਰੀ ਰਹਿਣਗੇ ਅਤੇ ਜਿਸ ਵੀ ਇਲਾਕੇ ਵਿਚ ਕੈਂਪ ਲੱਗੇ ਲੋਕ ਉਥੇ ਪਹੁੰਚ ਕੇ ਇਸ ਦਾ ਲਾਹਾ ਜਰੂਰ ਲੈਣ।

ਇਸ ਮੌਕੇ ਬੋਲਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਵਿਅਕਤੀਆਂ ਵੱਲੋਂ ਵੱਖ- ਵੱਖ ਸੇਵਾਵਾਂ ਹਾਸਲ ਕਰਨ ਲਈ ਅਪਲਾਈ ਕੀਤਾ ਜਾ ਰਿਹਾ ਹੈ। ਕੈਂਪ ਵਿਚ ਕੁੱਝ ਸੇਵਾਵਾਂ ਦੇ ਮੌਕੇ ਤੇ ਹੀ ਸਰਟੀਫਿਕੇਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ, ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ। ਇਸ ਮੌਕੇ ਉਨਾਂ ਬੀਤੀ ਦਿਨੀ ਰਾਜਾਸਾਂਸੀ ਨੇੜੇ ਨਹਿਰ ਵਿੱਚ ਰੁੜ ਗਏ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਸਹਾਇਤਾ ਵਜੋਂ ਚੈਕ ਦਿੱਤੇ। ਉਨਾਂ ਨੇ ਕਿਹਾ ਕਿ ਛੇਤੀ ਹੀ ਮੁੱਖ ਮੰਤਰੀ ਪੰਜਾਬ ਵਲੋਂ 2-2 ਲੱਖ ਰੁਪਏ ਦੀ ਹੋਰ ਸਹਾਇਤਾ ਰਾਸ਼ੀ ਵੀ ਇਨਾਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਥੋਰੀ ਨੇ ਇਸ ਮੌਕੇ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ। ਇਸ ਮੌਕੇ ਐਸ ਡੀ ਐਮ ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਕਰੀਬ 400 ਤੋਂ ਵੱਧ ਲੋਕਾਂ ਵਲੋਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਰਾਬਤਾ ਕਾਇਮ ਕੀਤਾ ਗਿਆ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੀ ਰਜਿਸਟਰੇਸ਼ਨ ਕਰਵਾਈ ਗਈ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਨੂੰ ਤੁਰੰਤ ਹੀ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...