December 5, 2024, 8:13 pm
----------- Advertisement -----------
HomeNewsBreaking Newsਜਾਇਦਾਦਾਂ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਹੁਣ ਆਨਲਾਈਨ ਮਿਲੇਗੀ ਐਨ.ਓ.ਸੀ. : ਅਮਨ...

ਜਾਇਦਾਦਾਂ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਹੁਣ ਆਨਲਾਈਨ ਮਿਲੇਗੀ ਐਨ.ਓ.ਸੀ. : ਅਮਨ ਅਰੋੜਾ

Published on

----------- Advertisement -----------

• ਅਰਜ਼ੀਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੋਰਟਲ ਵਿੱਚ ਕੀਤੇ ਗਏ ਹਨ ਸੁਧਾਰ
• ਐਨ.ਓ.ਸੀ. ਜਾਰੀ ਕਰਨ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਤੈਅ ਕੀਤੀ

ਚੰਡੀਗੜ੍ਹ, 10 ਸਤੰਬਰ 2022 – ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਨ.ਓ.ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ ‘ਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਤੋਂ ਲੈ ਕੇ ਇਨ੍ਹਾਂ ਦੇ ਨਿਬੇੜੇ ਤੱਕ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਵੀ ਨਿਰਧਾਰਤ ਕਰ ਦਿੱਤੀ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਬੰਧਤ ਵਿਅਕਤੀ ਹੁਣ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਮਰਪਿਤ ਪੋਰਟਲ www.punjabregularization.in ‘ਤੇ ਲੌਗਇਨ ਕਰ ਸਕਦਾ ਹੈ, ਜਿਸ ਸਬੰਧੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਅਰਜ਼ੀਆਂ ਦਾ ਨਿਬੇੜਾ ਆਫਲਾਈਨ ਕੀਤਾ ਜਾਂਦਾ ਸੀ, ਜਿਸ ਕਾਰਨ ਬਿਨੈਕਾਰਾਂ ਨੂੰ ਐਨ.ਓ.ਸੀ. ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ।

ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਲੋਕਾਂ ਨੇ ਆਪਣੀ ਖੂਨ ਪਸੀਨੇ ਦੀ ਕਮਾਈ ਨਾਲ ਜਾਣਕਾਰੀ ਨਾ ਹੋਣ ਕਾਰਨ ਅਣਅਧਿਕਾਰਤ ਕਾਲੋਨੀਆਂ ਵਿੱਚ ਜਾਇਦਾਦਾਂ ਖਰੀਦੀਆਂ। ਅਜਿਹੇ ਲੋਕਾਂ ਨੂੰ ਰਾਹਤ ਦੇਣ ਲਈ ਰੈਗੂਲਰਾਈਜ਼ੇਸ਼ਨ ਪੋਰਟਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਪਣੀ ਜਾਇਦਾਦਾਂ ਨੂੰ ਨਿਯਮਤ ਕਰਵਾਉਣ ਵਾਸਤੇ ਅਪਲਾਈ ਕਰਨ ਦੇ ਇੱਛੁਕ ਅਣਅਧਿਕਾਰਤ ਕਾਲੋਨੀਆਂ ਦੇ ਅਲਾਟੀਆਂ/ਨਿਵਾਸੀਆਂ ਦੀ ਸਹੂਲਤ ਲਈ ਇਸ ਪੋਰਟਲ ‘ਤੇ ਨਵੀਆਂ ਸੁਵਿਧਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਹੁਣ ਇਸ ਪੋਰਟਲ ‘ਤੇ ਵੱਡੀ ਗਿਣਤੀ ਸੁਵਿਧਾਵਾਂ ਜਿਵੇਂ ਕਿ ਬਿਨੈ-ਪੱਤਰ ਜਮ੍ਹਾਂ ਕਰਨਾ, ਆਨਲਾਈਨ ਫੀਸ ਦਾ ਭੁਗਤਾਨ, ਅਰਜ਼ੀ ਦੀ ਸਥਿਤੀ ਦੀ ਜਾਂਚ ਅਤੇ ਇਸ ਦਾ ਆਨਲਾਈਨ ਨਿਪਟਾਰਾ ਆਦਿ ਉਪਲੱਬਧ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ।

ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਵਾਸਤੇ ਅਰਜ਼ੀਆਂ ਦੇ ਨਿਪਟਾਰੇ ਲਈ ਸਮਾਂ-ਸੀਮਾ ਤੈਅ ਕਰ ਦਿੱਤੀ ਗਈ ਹੈ, ਜਿਸ ਦੀ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ ‘ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 19.03.2018 ਤੋਂ ਪਹਿਲਾਂ ਹੋਂਦ ਵਿੱਚ ਆਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੇ ਪਲਾਟਾਂ ਨੂੰ ਨਿਯਮਤ ਕਰਨ ਲਈ 18.10.2018 ਨੂੰ ਇੱਕ ਨੀਤੀ ਨੋਟੀਫਾਈ ਕੀਤੀ ਸੀ। ਪਰ ਅਰਜ਼ੀਆਂ ਦੀ ਪ੍ਰਕਿਰਿਆ ਆਫਲਾਈਨ ਹੋਣ ਕਰਕੇ ਪਲਾਟ ਹੋਲਡਰਾਂ ਨੂੰ ਇਸ ਨੀਤੀ ਦੇ ਤਹਿਤ ਆਪਣੇ ਪਲਾਟਾਂ ਨੂੰ ਨਿਯਮਤ ਕਰਵਾਉਣ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਵਾਸਤੇ ਇਹ ਆਨਲਾਈਨ ਸਹੂਲਤ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ...