November 16, 2026, 2:17 pm
----------- Advertisement -----------
HomeNewsBreaking Newsਲੋਕਾਂ ਵੱਲੋਂ ਦਿੱਤਾ ਫ਼ਤਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਨਾਲ ਮਸ਼ੀਨਾਂ...

ਲੋਕਾਂ ਵੱਲੋਂ ਦਿੱਤਾ ਫ਼ਤਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਨਾਲ ਮਸ਼ੀਨਾਂ ਤੋਂ ਆਵੇਗਾ ਬਾਹਰ : ਭਗਵੰਤ ਮਾਨ

Published on

----------- Advertisement -----------
  • ਭਗਵੰਤ ਮਾਨ ਨੇ ਸੰਗਰੂਰ ਸਥਿਤ ‘ਸਟ੍ਰਾਂਗ ਰੂਮ’ ਦਾ ਲਿਆ ਜਾਇਜਾ

ਸੰਗਰੂਰ/ਚੰਡੀਗੜ੍ਹ, 8 ਮਾਰਚ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਸੰਗਰੂਰ ਸਥਿਤ ‘ਸਟ੍ਰਾਂਗ ਰੂਮ’ (ਵੋਟਿੰਗ ਮਸ਼ੀਨਾਂ ਵਾਲੀ ਥਾਂ) ਦਾ ਦੌਰਾ ਕੀਤਾ ਅਤੇ ਮਸ਼ੀਨਾਂ ਦੀ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਸਮੇਂ ਮਾਨ ਨੇ ‘ਆਪ’ ਵਰਕਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 10 ਮਾਰਚ ਨੂੰ ਵਰਕਰਾਂ ਦੀ ਮਿਹਨਤ ਦਾ ਨਤੀਜਾ ਆਵੇਗਾ ਅਤੇ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਬਣੇਗੀ।

ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਸੰਗਰੂਰ ਸਥਿਤ ਸਟ੍ਰਾਂਗ ਰੂਮ ਪਹੁੰਚੇ , ਜਿਥੇ ਇੱਥੇ ਧੂਰੀ, ਮਲੇਰਕੋਟਲਾ, ਸੁਨਾਮ, ਦਿੜਬਾ, ਸੰਗਰੂਰ, ਅਮਰਗੜ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਦੀਆਂ ਵੋਟਿੰਗ ਮਸ਼ੀਨਾਂ ਰੱਖੀਆਂ ਹੋਈਆਂ ਹਨ। ਸਟ੍ਰਾਂਗ ਰੂਮ ਦੀ ਸੁਰੱਖਿਆ ‘ਚ ਆਈ.ਟੀ.ਬੀ.ਪੀ ਅਤੇ ਬੀ.ਐਸ.ਐਫ ਤਾਇਨਾਤ ਹਨ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਡੈਸਕ ਬਣਾਏ ਜਾ ਰਹੇ ਹਨ।

ਸਟ੍ਰਾਂਗ ਰੂਮ ਦੀ ਨਿਗਰਾਨੀ ਲਈ ਬੈਠੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਭਗਵੰਤ ਮਾਨ ਨੇ ਵਿਚਾਰ ਚਰਚਾ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮਾਨ ਨੇ ਕਿਹਾ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਨਾਲ ਹੀ ਲੋਕਾਂ ਵੱਲੋਂ ਦਿੱਤਾ ਫ਼ਤਵਾ ਮਸ਼ੀਨਾਂ ਤੋਂ ਬਾਹਰ ਆ ਜਾਵੇਗਾ ਅਤੇ ਸੂਬੇ ‘ਚ ਆਮ ਲੋਕਾਂ ਦੀ ਸਰਕਾਰ ਬਣੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...