November 19, 2026, 2:12 pm
----------- Advertisement -----------
HomeNewsBreaking Newsਫ਼ਰੀਦਕੋਟ ਸੀਆਈਏ ਸਟਾਫ ਵੱਲੋਂ ਇੱਕ ਵਿਅਕਤੀ 48 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫਤਾਰ

ਫ਼ਰੀਦਕੋਟ ਸੀਆਈਏ ਸਟਾਫ ਵੱਲੋਂ ਇੱਕ ਵਿਅਕਤੀ 48 ਕਿਲੋ ਚੂਰਾ-ਪੋਸਤ ਸਮੇਤ ਗ੍ਰਿਫਤਾਰ

Published on

----------- Advertisement -----------

ਫ਼ਰੀਦਕੋਟ ਸੀਆਈਏ ਸਟਾਫ ਵੱਲੋਂ ਗਸ਼ਤ ਚੈਕਿੰਗ ਦੇ ਦੌਰਾਨ ਪਿੰਡ ਸੰਧਵਾਂ ਤੋਂ ਕਾਰ ਸਵਾਰ ਇੱਕ ਵਿਅਕਤੀ ਨੂੰ 48 ਕਿਲੋ ਚੂਰਾ ਪੋਸਟ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਮੁਲਜਮ ਦੀ ਪਹਿਚਾਨ ਬਠਿੰਡਾ ਜ਼ਿਲੇ ਦੇ ਪਿੰਡ ਮਹਿਮਾ ਸਰਕਾਰੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਉਰਫ ਸੱਤਾ ਵੱਜੋਂ ਹੋਈ ਜਿਸ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਪੁਲਿਸ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੀਆਈਏ ਸਟਾਫ ਦੇ ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਦੀ ਇੱਥੋਂ ਦੇ ਪਿੰਡ ਸੰਧਵਾਂ ਦੇ ਪੁਲ ਸੂਆ ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਪਿੰਡ ਜਲਾਲਿਆਣਾ ਦੀ ਤਰਫੋਂ ਆਈ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਤੋਂ ਬਾਅਦ ਕਾਰ ਵਿੱਚ ਸਵਾਰ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਕਾਬੂ ਕੀਤਾ ਗਿਆ ਅਤੇ ਸ਼ੱਕ ਦੇ ਅਧਾਰ ਤੇ ਜਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਵਿੱਚੋਂ ਚੂਰਾ-ਪੋਸਤ ਵਾਲੇ ਤਿੰਨ ਗੱਟੇ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਜਿਸ ਦੇ ਖਿਲਾਫ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...