August 17, 2026, 4:41 pm
----------- Advertisement -----------
HomeNewsLatest Newsਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ...

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ ‘ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 28 ਅਗਸਤ, 2024 (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸ਼ਿਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ ‘ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ ‘ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ ‘ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...