August 7, 2026, 1:45 am
----------- Advertisement -----------
HomeNewsLatest Newsਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 19...

ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਅਗਲੀ ਸੁਣਵਾਈ 19 ਮਈ ਨੂੰ

Published on

----------- Advertisement -----------

ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਹੋਰਾਂ ਨੂੰ ਅਦਾਲਤ ਨੇ ਬਲਾਤਕਾਰ ਦੇ ਕੇਸ ਵਿੱਚ ਸਮੇਂ ਸਿਰ ਪੇਸ਼ ਨਾ ਹੋਣ ਕਾਰਨ ਭਗੌੜਾ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਬੈਂਸ ਨੇ ਇਸ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਸੋਮਵਾਰ ਨੂੰ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ ਹੋਈ। ਅਦਾਲਤ ਨੇ ਅਗਲੀ ਸੁਣਵਾਈ ਲਈ 19 ਮਈ ਦੀ ਤਰੀਕ ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਭਗੌੜਾ ਐਲਾਨੇ ਜਾਣ ਤੋਂ ਬਾਅਦ ਬੈਂਸ ਤੋਂ ਇਲਾਵਾ ਕਰਮਜੀਤ ਸਿੰਘ ਬੈਂਸ, ਪਰਮਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਗੋਗੀ, ਸੁਖਚੈਨ ਸਿੰਘ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਦੇ ਵਾਂਟੇਡ ਦੇ ਪੋਸਟਰ ਸ਼ਹਿਰ ਵਿੱਚ ਲਗਾਏ ਗਏ ਸਨ। ਇਸ ਦੇ ਨਾਲ ਹੀ ਦੱਸ ਦਈਏ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ਵਿੱਚ ਪੀੜਤ ਔਰਤ ਵੱਲੋਂ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਬਲਾਤਕਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਬਲਾਤਕਾਰ ਮਾਮਲੇ ਦੀ ਸੁਣਵਾਈ ਤੋਂ ਗੈਰਹਾਜ਼ਰ ਰਹਿਣ ਕਾਰਨ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਛੇ ਹੋਰਾਂ ਨੂੰ ਭਗੌੜਾ ਕਰਾਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...