October 6, 2026, 11:22 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਸਬ ਇੰਸਪੈਕਟਰ ਦੇ ਘਰ 'ਤੇ ਸੁੱਟਿਆ ਪੈਟਰੋਲ ਬੰ.ਬ, CCTV ਦੇ...

ਗੁਰਦਾਸਪੁਰ ‘ਚ ਸਬ ਇੰਸਪੈਕਟਰ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰ.ਬ, CCTV ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ

Published on

----------- Advertisement -----------

ਗੁਰਦਾਸਪੁਰ ਦੇ ਪਿੰਡ ਘੁਮਾਣ ਕਲਾਂ ਵਿੱਚ ਬੀਐਸਐਫ ਦੇ ਸੇਵਾਮੁਕਤ ਸਬ-ਇੰਸਪੈਕਟਰ ਦੇ ਘਰ ਬੀਤੇ ਮੰਗਲਵਾਰ ਰਾਤ ਤਿੰਨ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਪੈਟਰੋਲ ਬੰਬ ਨਾਲ ਕੀਤੇ ਗਏ ਇਸ ਹਮਲੇ ਕਾਰਨ ਘਰ ਦੇ ਵਿਹੜੇ ‘ਚ ਅੱਗ ਬੁਰੀ ਤਰ੍ਹਾਂ ਫੈਲ ਗਈ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹਮਲਾ ਕਰਨ ਵਾਲੇ ਹਮਲਾਵਰ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ ਹਨ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਸਾਬਕਾ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਆਹ ਦਾ ਪ੍ਰੋਗਰਾਮ ਹੈ। ਉਸ ਦੇ ਬੱਚੇ ਕੁਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਪਿੰਡ ਪਰਤੇ ਸਨ। ਮੰਗਲਵਾਰ ਰਾਤ ਕਰੀਬ ਸਾਢੇ ਨੌਂ ਵਜੇ ਜਦੋਂ ਉਹ ਸੈਰ ਕਰਕੇ ਘਰ ਪਰਤਿਆ ਤਾਂ ਘਰ ਦੇ ਵਿਹੜੇ ਵਿੱਚ ਅਚਾਨਕ ਧਮਾਕਾ ਹੋਇਆ। ਜਿਸ ਤੋਂ ਬਾਅਦ ਅੱਗ ਵਿਹੜੇ ਵਿੱਚ ਫੈਲ ਗਈ। ਫਿਰ ਪਰਿਵਾਰਕ ਮੈਂਬਰਾਂ ਨੇ ਬੜੀ ਮੁਸ਼ੱਕਤ ਨਾਲ ਅੱਗ ਬੁਝਾਈ।  

ਦੱਸ ਦਈਏ ਕਿ ਜਦੋਂ ਸੀਸੀਟੀਵੀ ਦੇਖਿਆ ਗਿਆ ਤਾਂ ਪਤਾ ਲੱਗਾ ਕਿ ਇਕ ਨੌਜਵਾਨ ਨੇ ਉਨ੍ਹਾਂ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ, ਇਸ ਲਈ ਇਨ੍ਹਾਂ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।ਐਸਐਚਓ ਸਿਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...