November 19, 2026, 8:42 am
----------- Advertisement -----------
HomeNewsBreaking Newsਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ, ਚੰਡੀਗੜ੍ਹ ਦੇ ਕਈ ਪੰਪਾਂ...

ਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ, ਚੰਡੀਗੜ੍ਹ ਦੇ ਕਈ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਹੋਇਆ ਖਤਮ

Published on

----------- Advertisement -----------

ਚੰਡੀਗੜ੍ਹ, 2 ਜਨਵਰੀ 2024 – ਟਰੱਕ ਆਪਰੇਟਰਾਂ ਦੀ ਹੜਤਾਲ ਦਾ ਅਸਰ ਦਿਸਣਾ ਸ਼ੁਰੂ ਹੋ ਗਿਆ ਹੈ। ਟਰੱਕ ਆਪਰੇਟਰਾਂ ਦੀ ਹੜਤਾਲ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਪੈਟਰੋਲ ਪੰਪਾਂ ‘ਤੇ ਪੈਟਰੋਲ-ਡੀਜ਼ਲ ਲੈਣ ਲਈ ਲਾਈਨਾਂ ਲੱਗੀਆਂ ਹੋਈਆਂ ਹਨ।

ਹੜਤਾਲ ਤੋਂ ਬਾਅਦ ਚੰਡੀਗੜ੍ਹ ਦੇ ਕਈ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਖਤਮ ਹੋ ਗਿਆ ਹੈ। ਜਿਸ ਦੇ ਪੈਟਰੋਲ ਪੰਪਾਂ ਵੱਲੋਂ ਪੋਸਟਰ ਵੀ ਲਾ ਦਿੱਤੇ ਗਏ ਹਨ ਕਿ ਪੈਟਰੋਲ-ਡੀਜ਼ਲ ਖਤਮ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਸਕਦੀ ਹੈ ਕਿਉਂਕਿ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਟਰੱਕ ਡਰਾਈਵਰ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਅਜਿਹੇ ‘ਚ ਸ਼ਹਿਰ ਅੰਦਰ ਪੈਟਰੋਲ ਅਤੇ ਡੀਜ਼ਲ ਸਮੇਤ ਫਲ ਅਤੇ ਸਬਜ਼ੀਆਂ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਡਰਾਈਵਰਾਂ ਵੱਲੋਂ ਇਹ ਹੜਤਾਲ ਸਿਰਫ਼ 3 ਦਿਨਾਂ ਲਈ ਕੀਤੀ ਗਈ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ‘ਤੇ ਪਵੇਗਾ।

ਅਸਲ ‘ਚ ਟਰੱਕ ਅਪਰੇਟਰ ਅਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਅਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...