September 12, 2026, 9:53 pm
----------- Advertisement -----------
HomeNewsLatest Newsਲੁਧਿਆਣਾ 'ਚ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ

ਲੁਧਿਆਣਾ ‘ਚ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ

Published on

----------- Advertisement -----------

ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਫੈਸਲਾ ਕੀਤਾ ਹੈ ਕਿ ਹਰ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਇਹ ਫੈਸਲਾ 18 ਅਗਸਤ ਤੋਂ ਲਾਗੂ ਹੋ ਰਿਹਾ ਹੈ। ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਕੇਂਦਰ ਸਰਕਾਰ ਪਿਛਲੇ 8 ਸਾਲਾਂ ਤੋਂ ਉਨ੍ਹਾਂ ਦਾ ਕਮਿਸ਼ਨ ਨਹੀਂ ਵਧਾ ਰਹੀ, ਜਿਸ ਕਾਰਨ ਐਸੋਸੀਏਸ਼ਨ ਹੁਣ ਸੰਘਰਸ਼ ਕਰੇਗੀ। ਫਿਲਹਾਲ 2 ਫੀਸਦੀ ਕਮਿਸ਼ਨ ਦਿੱਤਾ ਜਾ ਰਿਹਾ ਹੈ ਜਦੋਂ ਕਿ 5 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਭਰ ਵਿੱਚ 25 ਅਗਸਤ ਤੋਂ ਹਰ ਐਤਵਾਰ ਪੈਟਰੋਲ ਪੰਪ ਬੰਦ ਰਹਿਣਗੇ।

ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਕਿਹਾ ਕਿ ਪਿਛਲੇ 8 ਸਾਲਾਂ ਸਾਰੇ ਕਾਰੋਬਾਰੀਆਂ ਦਾ ਕਮਿਸ਼ਨ ਵਧ ਰਿਹਾ ਹੈ, ਪਰ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਪਿਛਲੇ 8 ਸਾਲਾਂ ‘ਚ ਨਹੀਂ ਵਧਿਆ। ਅੱਜ 80 ਰੁਪਏ ਦੀ ਕੀਮਤ ਵਾਲੀ ਇਕ ਵਸਤੂ 120 ਰੁਪਏ ਤੱਕ ਪਹੁੰਚ ਗਈ ਹੈ ਪਰ ਸਰਕਾਰ ਤੇਲ ਵੇਚਣ ਵਾਲਿਆਂ ਦਾ ਕਮਿਸ਼ਨ ਵਧਾਉਣ ‘ਤੇ ਚੁੱਪ ਹੈ। ਫਿਲਹਾਲ ਐਤਵਾਰ ਨੂੰ ਖੰਨਾ ਤੋਂ ਫਿਲੌਰ ਤੱਕ ਪੈਟਰੋਲ ਪੰਪ ਬੰਦ ਰਹਿਣਗੇ। ਕਈ ਸ਼ਹਿਰਾਂ ਤੋਂ ਪੈਟਰੋਲ ਪੰਪ ਬੰਦ ਰੱਖਣ ਲਈ ਸਮਰਥਨ ਦੀਆਂ ਚਿੱਠੀਆਂ ਵੀ ਆ ਰਹੀਆਂ ਹਨ।

ਪਿਛਲੇ 5 ਮਹੀਨਿਆਂ ਤੋਂ ਵੀ ਪੈਟਰੋਲ ਪੰਪ ਮਾਲਕ ਤੇਲ ਨਾ ਖਰੀਦ ਕੇ ਹੜਤਾਲ ‘ਤੇ ਚਲੇ ਗਏ ਸਨ। ਉਸ ਸਮੇਂ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦਾ ਕਮਿਸ਼ਨ ਵਧਾ ਦਿੱਤਾ ਜਾਵੇਗਾ, ਪਰ ਹੁਣ ਸਰਕਾਰ ਉਨ੍ਹਾਂ ਨੂੰ ਮੁੜ ਨਜ਼ਰਅੰਦਾਜ਼ ਕਰ ਰਹੀ ਹੈ।


ਗਾਂਧੀ ਨੇ ਕਿਹਾ ਕਿ ਹਫਤਾਵਾਰੀ ਛੁੱਟੀ ਵਾਲੇ ਦਿਨ ਵੀ ਐਮਰਜੈਂਸੀ ਸੇਵਾ ਚਾਲੂ ਰਹੇਗੀ। ਐਂਬੂਲੈਂਸ ਜਾਂ ਸਰਕਾਰੀ ਵਾਹਨਾਂ ਨੂੰ ਪੈਟਰੋਲ ਜਾਂ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਫ਼ਿਲਹਾਲ ਅੱਜ ਜ਼ਿਲ੍ਹਾ ਪੱਧਰ ‘ਤੇ ਮੀਟਿੰਗ ਰੱਖੀ ਗਈ ਹੈ, ਜਲਦ ਹੀ ਪੰਜਾਬ ਪੱਧਰ ਅਤੇ ਸੂਬਾ ਪੱਧਰ ‘ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪੈਟਰੋਲ ਪੰਪ ਮਾਲਕਾਂ ਦਾ ਕਮਿਸ਼ਨ ਵਧਾਇਆ ਜਾ ਸਕੇ |

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...