July 29, 2026, 5:22 am
----------- Advertisement -----------
HomeNewsLatest Newsਫਗਵਾੜਾ: ਅੱਜ ਵੀ ਲੁਧਿਆਣਾ-ਜਲੰਧਰ ਹਾਈਵੇ ਜਾਮ, ਖੰਡ ਮਿੱਲ ਦੇ ਸਾਹਮਣੇ ਕਿਸਾਨਾਂ ਦਾ...

ਫਗਵਾੜਾ: ਅੱਜ ਵੀ ਲੁਧਿਆਣਾ-ਜਲੰਧਰ ਹਾਈਵੇ ਜਾਮ, ਖੰਡ ਮਿੱਲ ਦੇ ਸਾਹਮਣੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

Published on

----------- Advertisement -----------

ਜਲੰਧਰ ਜ਼ਿਲ੍ਹੇ ਦੇ ਫਗਵਾੜਾ ਵਿਖੇ ਖੰਡ ਮਿੱਲ ਦੇ ਸਾਹਮਣੇ ਹਾਈਵੇਅ ‘ਤੇ ਕਿਸਾਨਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਖੰਡ ਮਿੱਲਾਂ ਵੱਲ ਕਿਸਾਨਾਂ ਦਾ ਕਰੋੜਾਂ ਰੁਪਏ ਬਕਾਇਆ ਹੈ ਅਤੇ ਕਿਸਾਨ ਹੁਣ ਅਦਾਇਗੀ ਦੀ ਮੰਗ ‘ਤੇ ਅੜੇ ਹੋਏ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਹਾਈਵੇ ਦੀ ਦੂਜੀ ਲੇਨ ਹੀ ਨਹੀਂ ਸਗੋਂ ਪੂਰੇ ਪੰਜਾਬ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਜਾਣਗੀਆਂ।
ਉਨ੍ਹਾਂ ਦਾ ਕਹਿਣਾ ਹੈ ਕਿ ਹਾਈਵੇਅ ਦੀ ਸਿਰਫ਼ ਲੁਧਿਆਣਾ-ਜਲੰਧਰ ਲੇਨ ਹੀ ਬੰਦ ਕੀਤੀ ਗਈ ਹੈ। ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਹਾਈਵੇਅ ਦੀ ਦੂਜੀ ਲੇਨ ਜਾਮ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਸਾਰੀਆਂ ਸੜਕਾਂ ਅਤੇ ਹਾਈਵੇ ਜਾਮ ਕਰਨ ਲਈ ਮਜਬੂਰ ਹੋਣਗੇ। ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਧਰਨੇ ’ਤੇ ਆਉਣ ਵਾਲੇ ਕਿਸਾਨਾਂ ਨੂੰ ਪੂਰੀ ਤਿਆਰੀ ਨਾਲ ਆਉਣ। ਗੰਨੇ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਉਨ੍ਹਾਂ ਦਾ ਧਰਨਾ ਅਣਮਿੱਥੇ ਸਮੇਂ ਲਈ ਹੈ। ਜਦੋਂ ਤਕ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਆਉਣਗੇ ਓਦੋ ਤਕ ਉਹ ਧਰਨੇ ਤੋਂ ਨਹੀਂ ਉੱਠਣਗੇ। ਦੱਸ ਦਈਏ ਕਿ ਇਸ ਕਾਰਨ ਜਲੰਧਰ ਆਉਣ ਵਾਲੇ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਅਧੀਨ ਪੈਂਦੀ ਸਬ-ਡਵੀਜ਼ਨ ਫਗਵਾੜਾ ਦੇ ਪੁਲੀਸ ਪ੍ਰਸ਼ਾਸਨ ਨੇ ਰੂਟ ਡਾਇਵਰਟ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...