August 3, 2026, 1:13 am
----------- Advertisement -----------
HomeNewsLatest Newsਫਗਵਾੜਾ ਖੰਡ ਮਿੱਲ ਹਰ ਹਾਲ 'ਚ ਚਲਾਈ ਜਾਵੇਗੀ, ਗੰਨਾਂ ਕਾਸ਼ਤਕਾਰਾਂ ਦਾ ਕੋਈ...

ਫਗਵਾੜਾ ਖੰਡ ਮਿੱਲ ਹਰ ਹਾਲ ‘ਚ ਚਲਾਈ ਜਾਵੇਗੀ, ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 18 ਅਗਸਤ : ਅੱਜ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕ੍ਰਿਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਰ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...