October 10, 2026, 4:21 am
----------- Advertisement -----------
HomeNewsBreaking NewsCM ਮਾਨ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ...

CM ਮਾਨ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਵੱਡ-ਆਕਾਰੀ ਤਸਵੀਰ ਲੋਕਾਂ ਨੂੰ ਸਮਰਪਿਤ

Published on

----------- Advertisement -----------
  • ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ 150 ਤੋਂ ਵੱਧ ਐਲ.ਈ.ਡੀ. ਲਾਈਟਾਂ ਨਾਲ ਰੁਸ਼ਨਾਏਗੀ

ਚੰਡੀਗੜ੍ਹ, 4 ਅਕਤੂਬਰ 2023 (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਿਫ਼ਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ।

ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਗਾਈ ਗਈ ਹੈ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਕਈ ਤਸਵੀਰਾਂ ਮੁੱਖ ਮੰਤਰੀ ਨੂੰ ਦਿਖਾਈਆਂ ਸਨ, ਜਿਨ੍ਹਾਂ ਵਿੱਚੋਂ ਇਸ ਤਸਵੀਰ ਦੀ ਚੋਣ ਕੀਤੀ ਗਈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ਉਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐਲ.ਈ.ਡੀ. ਲਾਈਟਾਂ ਲਗਾਈਆਂ ਗਈਆਂ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੰਜਾਬੀਆਂ ਖ਼ਾਸ ਤੌਰ ਉਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...