August 26, 2026, 8:41 am
----------- Advertisement -----------
HomeNewsLatest Newsਬਜ਼ੁਰਗਾਂ ਵਿੱਚ 'ਇਕੱਲਤਾ' ਨੂੰ ਦੂਰ ਕਰਨ ਲਈ 'ਪਿੰਡ ਦੀ ਸੱਥ' ਸੰਕਲਪ ਨੂੰ...

ਬਜ਼ੁਰਗਾਂ ਵਿੱਚ ‘ਇਕੱਲਤਾ’ ਨੂੰ ਦੂਰ ਕਰਨ ਲਈ ‘ਪਿੰਡ ਦੀ ਸੱਥ’ ਸੰਕਲਪ ਨੂੰ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਲਾਗੂ ਕੀਤਾ ਜਾਵੇਗਾ – ਡਾ ਬਲਜੀਤ ਕੌਰ

Published on

----------- Advertisement -----------

ਲੁਧਿਆਣਾ/ਚੰਡੀਗੜ੍ਹ, 1 ਅਕਤੂਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਕੂਲਾਂ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਸਿਖਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਸਥਾਨਕ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜੁਰਗ ਦਿਵਸ ਮਨਾਉਣ ਸਬੰਧੀ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਰਾਹੀਂ ਪਰਿਵਾਰਾਂ ਵਿੱਚ ਵੱਡਿਆਂ ਦਾ ਸਤਿਕਾਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਮਾਪਿਆਂ ਨੂੰ ਵੀ ਸਮਾਜਿਕ ਅਤੇ ਪਰਿਵਾਰਕ ਕਦਰਾਂ ਕੀਮਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਹ ਆਪਣੇ ਪਰਿਵਾਰਾਂ ਵਿੱਚ ਬਜੁਰਗਾਂ ਨਾਲ ਵਧੀਆ ਸਮਾਂ ਬਿਤਾ ਸਕਣ, ਜੋ ਹੁਣ ਦੇਖਣ ਨੂੰ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਇਕੱਲਾਪਣ ਬਜੁਰਗਾਂ ਨੂੰ ਘੁਣ ਵਾਂਗ ਅੰਦਰੋ-ਅੰਦਰ ਖੋਖਲਾ ਕਰੀ ਜਾਂਦਾ ਹੈ ਅਤੇ ਹੁਣ ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਪਾੜੇ ਨੂੰ ਜਲਦ ਖਤਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਕੋਲ ਤਜ਼ਰਬਿਆਂ ਦਾ ਖਜ਼ਾਨਾ ਹੁੰਦਾ ਹੈ ਅਤੇ ਜੇਕਰ ਬੱਚੇ ਉਨ੍ਹਾਂ ਦੇ ਨਾਲ ਰਹਿਣਗੇ, ਸਮਾਂ ਬਿਤਾਉਣਗੇ ਤਾਂ ਉਨ੍ਹਾਂ ਨੂੰ ਸੱਭਿਆਚਾਰ, ਚੰਗੇ ਗੁਣਾਂ, ਚੰਗੀਆਂ ਆਦਤਾਂ ਅਤੇ ਹੋਰ ਸਮਾਜਿਕ ਮੁੱਦਿਆਂ ਬਾਰੇ ਗਿਆਨ ਹੋ ਸਕੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ ਅਤੇ ‘ਪਿੰਡ ਦੀ ਸੱਥ’ ਦੇ ਸੰਕਲਪ ਨੂੰ ਸ਼ਹਿਰੀ ਖੇਤਰਾਂ ਵਿੱਚ ਵੀ ਦੁਹਰਾਇਆ ਜਾਵੇਗਾ ਤਾਂ ਜੋ ਬਜ਼ੁਰਗ ਲੋਕ ‘ਇਕੱਲਤਾ’ ਨੂੰ ਖ਼ਤਮ ਕਰਨ ਲਈ ਇਕੱਠੇ ਹੋ ਕੇ ਵਿਚਾਰ-ਵਟਾਂਦਰਾ ਕਰ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਜਲਦ ਹੀ ਨਵੇਂ ਬਿਰਧ ਘਰ ਬਣਾਏ ਜਾਣਗੇ ਜਿੱਥੇ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 10 ਜ਼ਿਲ੍ਹਿਆਂ ਵਿੱਚ ਬਿਰਧ ਆਸ਼ਰਮਾਂ ਲਈ ਨਵੀਆਂ ਇਮਾਰਤਾਂ ਵੀ ਬਣਨਗੀਆਂ, ਜਿਸ ਸਬੰਧੀ ਬਜਟ ਵੀ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬੁਢਾਪਾ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪਹਿਲੀ ਵਾਰ ਲੁਧਿਆਣਾ ਪਹੁੰਚਣ ‘ਤੇ ਕਮਿਸ਼ਨਰੇਟ ਪੁਲਿਸ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...