October 9, 2026, 6:36 am
----------- Advertisement -----------
HomeNewsBreaking Newsਪਿੱਟ ਬੁੱਲ, ਅਮਰੀਕਨ ਪਿੱਟ ਬੁੱਲ, ਅਮਰੀਕਨ ਜਾਂ ਪਾਕਿਸਤਾਨੀ ਬੁਲੀ ਬਰੀਡ ਦੇ ਕੁੱਤੇ...

ਪਿੱਟ ਬੁੱਲ, ਅਮਰੀਕਨ ਪਿੱਟ ਬੁੱਲ, ਅਮਰੀਕਨ ਜਾਂ ਪਾਕਿਸਤਾਨੀ ਬੁਲੀ ਬਰੀਡ ਦੇ ਕੁੱਤੇ ਘਰ ਵਿੱਚ ਰੱਖਣ ‘ਤੇ ਲੱਗੀ ਪਾਬੰਦੀ

Published on

----------- Advertisement -----------

ਸੰਗਰੂਰ, 19 ਅਪ੍ਰੈਲ, 2022 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨਮੋਲ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤੇ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਵਿੱਚ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਪਿੱਟ ਬੁੱਲ ਕੁੱਤੇ, ਅਮਰੀਕਨ ਪਿੱਟ ਬੁੱਲ, ਅਮਰੀਕਨ ਬੁਲੀ ਜਾਂ ਬੁਲੀ ਕੁੱਤੇ ਜਾਂ ਪਾਕਿਸਤਾਨੀ ਬੁਲੀ ਦੀ ਬਰੀਡ ਦੇ ਕੁੱਤੇ ਵੇਚਣ, ਡੌਗ ਫਾਈਟਸ ਤੇ ਡੌਗ ਬੈਟਿੰਗ ‘ਤੇ ਪੂਰੀ ਤਰ੍ਹਾਂ ਰੋਕ ਲਾਉਣ ਅਤੇ ਮਿਉਸੀਪਲਟੀ ਵੱਲੋਂ ਇਸ ਬਰੀਡ ਦੇ ਕੁੱਤੇ ਨਜ਼ਰ ਆਉਣ ‘ਤੇ ਤੁਰੰਤ ਉਨ੍ਹਾਂ ਨੂੰ ਜ਼ਬਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਅਨੁਸਾਰ ਸਾਰੇ ਬਰੀਡਰਾਂ ਨੂੰ ਇਸ ਤਰ੍ਹਾਂ ਦੇ ਕੁੱਤੇ ਰੱਖਣ ਤੋਂ ਰੋਕਿਆ ਜਾਵੇ ਅਤੇ ਜੇਕਰ ਕੋਈ ਬਰੀਡਰ ਇੰਨਾਂ ਕੁੱਤਿਆਂ ਦੀ ਬਰੀਡਿੰਗ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਾਇਰੈਕਟਰ ਪਸ਼ੂ ਪਾਲਣ ਵਿਕਾਸ ਸ਼ਾਖਾ ਪੰਜਾਬ ਨੇ ਪੱਤਰ ਲਿਖ ਕੇ ਧਿਆਨ ਵਿੱਚ ਲਿਆਂਦਾ ਹੈ ਕਿ ਜਿਲ੍ਹਾ ਸੰਗਰੂਰ ਅੰਦਰ ਪਿੱਟ ਬੁੱਲ ਕੁੱਤੇ, ਅਮਰੀਕਨ ਪਿੱਟ ਬੁੱਲ, ਅਮਰੀਕਨ ਬੁਲੀ, ਬੁਲੀ ਕੁੱਤੇ ਜਾਂ ਪਾਕਿਸਤਾਨੀ ਬੁਲੀ ਦੀ ਗੈਰ ਕਾਨੂੰਨੀ ਤੌਰ ‘ਤੇ ਡੌਗ ਫਾਈਟਸ, ਡੌਗ ਬੈਟਿੰਗ ਕਰਵਾਉਣ ਸਬੰਧੀ ਕਈ ਤਰ੍ਹਾਂ ਦੇ ਕੇਸ ਸਾਹਮਣੇ ਆ ਰਹੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਜਾਨਵਰ ਬਹੁਤ ਖ਼ਤਰਨਾਕ ਹੋਣ ਕਰਕੇ ਪਾਲਤੂ ਜਾਨਵਰ ਦੇ ਤੌਰ ‘ਤੇ ਘਰ ਵਿੱਚ ਨਹੀਂ ਰੱਖੇ ਜਾ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...