September 13, 2026, 2:03 am
----------- Advertisement -----------
HomeNewsBreaking Newsਕੇਂਦਰੀ ਮੰਤਰੀ ਪੀਯੂਸ਼ ਗੋਇਲ ਦਰਬਾਰ ਸਾਹਿਬ ਹੋਏ ਨਤਮਸਤਕ

ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਰਬਾਰ ਸਾਹਿਬ ਹੋਏ ਨਤਮਸਤਕ

Published on

----------- Advertisement -----------
  • ਦਰਬਾਰ ਸਾਹਿਬ ਦੇ ਵਿੱਚ 1984 ਨੂੰ ਦਰਸਾਉਂਦੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਮਾਡਲ ਦੇ ਵੀ ਕੇਂਦਰੀ ਮੰਤਰੀ ਨੇ ਕੀਤੇ ਦਰਸ਼ਨ

ਅੰਮ੍ਰਿਤਸਰ, 25 ਮਈ 2024 – ਲੋਕ ਸਭਾ ਚੋਣਾਂ ਦੇ ਦੌਰਾਨ ਵੱਡੇ ਰਾਜਨੀਤਿਕ ਚਿਹਰੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਰਹੇ ਹਨ। ਅੱਜ ਕੇਂਦਰੀ ਮੰਤਰੀ ਪੀਯੂਸ਼ ਗੋਇਲ ਆਪਣੀ ਪਤਨੀ ਤੇ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਪਿਊਸ ਕੋਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਯੂਸ਼ ਗੋਇਲ ਨੇ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। ਉਹਨਾਂ ਕਿਹਾ ਕਿ ਉਹ ਕੋਰੋਨਾ ਕਾਲ ਦੌਰਾਨ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਸੀ ਆ ਸਕੇ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਰੂਹ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਜਦੋਂ ਮੱਥਾ ਟੇਕਣ ਜਾ ਰਹੇ ਸਨ ਤਾ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਹਨਾਂ ਨੂੰ ਜ਼ਿੰਦਗੀ ‘ਚ ਵਧੀਆ ਸੰਦੇਸ਼ ਵੀ ਮਿਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦਰਬਾਰ ਸਾਹਿਬ ਦੇ ਵਿੱਚ ਲੱਗੇ ਸ਼੍ਰੀ ਅਕਾਲ ਤਖਤ ਸਾਹਿਬ ਦੇ 1984 ਦੇ ਢੈਢੇਰੀ ਹੋਏ ਅਕਾਲ ਤਖਤ ਸਾਹਿਬ ਦੇ ਮਾਡਲ ਦੇ ਦਰਸ਼ਨ ਕੀਤੇ।

ਜ਼ਿਕਰ ਯੋਗ ਹੈ ਕਿ ਅੱਜ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅੰਮ੍ਰਿਤਸਰ ਪਹੁੰਚੇ ਹਨ ਅਤੇ ਅੱਜ ਉਹਨਾਂ ਵੱਲੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਦੇ ਵਿੱਚ ਇੱਕ ਪ੍ਰੈਸ ਕਾਨਫਰਸ ਵੀ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਪਹਿਲਾਂ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਰਿਵਾਰ ਦੇ ਨਾਲ ਮੱਥਾ ਟੇਕਣ ਪਹੁੰਚੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...