October 25, 2026, 10:39 am
----------- Advertisement -----------
HomeNewsBreaking Newsਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ...

ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ, ਖੇਡ ਮੰਤਰੀ ਨਾਲ ਸਾਂਝੇ ਕੀਤੇ ਕੈਂਪ ਦੇ ਤਜ਼ਰਬੇ

Published on

----------- Advertisement -----------

ਚੰਡੀਗੜ੍ਹ, 19 ਜੁਲਾਈ: ਹੈਦਰਾਬਾਦ ਵਿਖੇ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਵਿੱਚ ਇਕ ਮਹੀਨੇ ਦੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਪੰਜਾਬ ਪਰਤੇ ਖਿਡਾਰੀਆਂ ਦੇ ਚਿਹਰਿਆਂ ਉਤੇ ਉਤਸ਼ਾਹ ਤੇ ਜਲੌਅ ਦੇਖਣ ਵਾਲਾ ਸੀ। ਗੱਲਬਾਤ ਵਿੱਚ ਅੱਠ ਵਰ੍ਹਿਆਂ ਦੇ ਯੁਵਾਨ ਬਾਂਸਲ, 10 ਵਰ੍ਹਿਆਂ ਦੀ ਕਾਮਿਲ ਸੱਭਰਵਾਲ, 13 ਵਰ੍ਹਿਆਂ ਦੇ ਸ਼ੀਵਾਨ ਢੀਂਗਰਾ ਤੇ 14 ਵਰ੍ਹਿਆਂ ਦੀ ਆਰੁਸ਼ੀ ਮਹਿਤਾ ਆਤਮ ਵਿਸ਼ਵਾਸ ਨਾਲ ਲਬਰੇਜ਼ ਸਨ। ਨਵੀਂ ਉਮਰ ਦੇ ਇਨਾਂ ਖਿਡਾਰੀਆਂ ਦਾ ਨਿਸ਼ਾਨਾ ਹੁਣ ਪੁਲੇਲਾ ਗੋਪੀਚੰਦ, ਸਾਇਨਾ ਨੇਹਵਾਲ, ਪੀ.ਵੀ.ਸਿੰਧੂ, ਜਵਾਲਾ ਗੁੱਟਾ, ਲਕਸ਼ੇ ਸੇਨ ਵਾਂਗ ਬੈਡਮਿੰਟਨ ਦੀ ਦੁਨੀਆਂ ਵਿੱਚ ਸਿਖਰ ਉਤੇ ਪਹੁੰਚਣਾ ਹੈ।

ਅਜਿਹਾ ਆਤਮ ਵਿਸ਼ਵਾਸ ਸਾਰੇ 34 ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਜਦੋਂ ਉਹ ਆਪਣੀ ਸਿਖਲਾਈ ਦੇ ਤਜ਼ਰਬੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਾਾਂਝੇ ਕਰ ਰਹੇ ਸਨ। ਪੰਜਾਬ ਭਵਨ ਚੰਡੀਗੜ੍ਹ ਦਾ ਚੌਗਿਰਦਾ ਇਨਾਂ ਉਭਰਦੇ ਖਿਡਾਰੀਆਂ ਦੇ ਜੋਸ਼ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸੁਫਨਾ ਇਹ ਖਿਡਾਰੀ ਹੁਣ ਆਪਣੀ ਲਗਨ ਤੇ ਮਿਹਨਤ ਨਾਲ ਪੂਰਾ ਕਰਨਗੇ। ਪੰਜਾਬ ਦੇ ਖੇਡ ਵਿਭਾਗ ਵੱਲੋਂ ਆਪਣੇ ਖਰਚੇ ਉਤੇ ਹੈਦਰਾਬਾਦ ਸਿਖਲਾਈ ਲਈ ਭੇਜੇ 34 ਖਿਡਾਰੀ ਇਕ ਮਹੀਨੇ ਦੌਰਾਨ ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਭਾਰਤੀ ਬੈਡਮਿੰਟਨ ਕੋਚ ਐਸ.ਐਮ.ਆਰਿਫ ਕੋਲੋਂ ਸਿੱਖੇ ਗੁਰਾਂ ਅਤੇ ਤਕਨੀਕਾਂ ਤੋਂ ਆਪਣੇ ਰੋਜ਼ਾਨਾ ਦੇ ਅਭਿਆਸ ਦੌਰਾਨ ਸੇਧ ਲੈਂਦੇ ਰਹਿਣਗੇ। ਭਾਰਤੀ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਵੱਲੋਂ ਕੈਂਪ ਦੌਰਾਨ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰ ਖਿਡਾਰੀ ਵਿੱਚ ਉਸ ਵਰਗਾ ਬਣਨ ਦੀ ਦ੍ਰਿੜਤਾ ਪੈਦਾ ਹੋਈ।

ਖੇਡ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਦੌਰਾਨ ਖਿਡਾਰੀਆਂ ਨੇ ਇਕ ਮਹੀਨੇ ਦੌਰਾਨ ਹੋਏ ਤਜ਼ਰਬੇ ਵੀ ਸਾਂਝੇ ਕੀਤੇ। ਕੋਰਟ ਵਿੱਚ ਖੇਡਣ ਦੀਆਂ ਨਵੀਆਂ ਤਕਨੀਕਾਂ ਅਤੇ ਸਟਰੈਚਿੰਗ ਦੀ ਵਿਧੀ ਖਿਡਾਰੀਆਂ ਨੂੰ ਸਭ ਤੋਂ ਵੱਧ ਪਸੰਦ ਆਈ। ਮੀਤ ਹੇਅਰ ਨੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਖਿਡਾਰੀਆਂ ਨੂੰ ਖੇਡਾਂ ਦੇ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਵੀਂ ਖੇਡ ਨੀਤੀ ਸੂਬੇ ਦੀਆਂ ਖੇਡਾਂ ਤੇ ਖਿਡਾਰੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਦੇ ਮੀਤ ਹੇਅਰ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਜੋ ਜਵਾਲਾ ਗੁੱਟਾ ਅਕੈਡਮੀ ਵੱਲੋਂ ਖੇਡ ਮੰਤਰੀ ਲਈ ਵਿਸ਼ੇਸ਼ ਤੌਰ ਉਤੇ ਭੇਜਿਆ ਗਿਆ ਸੀ।

ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 8 ਸਾਲ ਤੋਂ 15 ਸਾਲ ਤੱਕ ਉਮਰ ਵਰਗ ਦੇ ਕੁੱਲ 34 ਬੈਡਮਿੰਟਨ ਖਿਡਾਰੀਆਂ ਨੇ ਹੈਦਰਾਬਾਦ ਵਿਖੇ ਇਕ ਮਹੀਨਾ ਸਿਖਲਾਈ ਹਾਸਲ ਕੀਤੀ। ਇਨਾਂ ਵਿੱਚ 18 ਕੁੜੀਆਂ ਤੇ 16 ਮੁੰਡੇ ਸਨ। ਇਨ੍ਹਾਂ ਖਿਡਾਰੀਆਂ ਨਾਲ ਵਰੁਣ ਕੁਮਾਰ ਤੇ ਸਹਿਨਾਜ਼ ਖਾਨ ਕੋਚ ਵੀ ਗਏ ਸਨ। ਕੈਂਪ ਦੀ ਸਮਾਪਤੀ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਪੇਸ਼ ਕੀਤੀ ਭੰਗੜੇ ਦੀ ਪੇਸ਼ਕਾਰੀ ਨੇ ਜਵਾਲਾ ਗੁੱਟਾ ਅਕੈਡਮੀਆਂ ਦੇ ਸਾਰੇ ਖਿਡਾਰੀਆਂ ਦਾ ਮਨ ਮੋਹ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...