September 24, 2026, 4:45 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ...

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 7 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...