September 11, 2026, 3:46 am
----------- Advertisement -----------
HomeNewsBreaking Newsਪਲਾਟ ਘੁਟਾਲਾ ਮਾਮਲਾ: ਵਿਜੀਲੈਂਸ ਦਫ਼ਤਰ ਪੁੱਜੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ

ਪਲਾਟ ਘੁਟਾਲਾ ਮਾਮਲਾ: ਵਿਜੀਲੈਂਸ ਦਫ਼ਤਰ ਪੁੱਜੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ

Published on

----------- Advertisement -----------

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਏ। ਪਿੱਠ ਦਰਦ ਕਾਰਨ ਸਾਬਕਾ ਵਿੱਤ ਮੰਤਰੀ ਨੇ ਆਪਣੀ ਕਮਰ ਦੁਆਲੇ ਬੈਲਟ ਬੰਨ੍ਹੀ ਹੋਈ ਸੀ। ਵਿਜੀਲੈਂਸ ਨੇ ਪੁੱਛਗਿੱਛ ਲਈ ਕਈ ਸਵਾਲ ਤਿਆਰ ਕੀਤੇ ਹਨ। ਵਿਜੀਲੈਂਸ ਟੀਮ ਜਲਦੀ ਹੀ ਮਨਪ੍ਰੀਤ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰੇਗੀ।
ਦੱਸ ਦੇਈਏ ਕਿ ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਸੰਮਨ ਜਾਰੀ ਕੀਤੇ ਹਨ।ਮਨਪ੍ਰੀਤ ਬਾਦਲ ਨੂੰ 31 ਅਕਤੂਬਰ ਨੂੰ ਵਿਜੀਲੈਂਸ ਰੇਂਜ ਬਠਿੰਡਾ ਦੇ ਦਫ਼ਤਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪਿੱਠ ਦਰਦ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ ਸਨ।
ਇਸ ਦੇ ਨਾਲ ਹੀ ਪੀਜੀਆਈ ਚੰਡੀਗੜ੍ਹ ਨੇ ਆਪਣੇ ਵਕੀਲ ਅਤੇ ਈਮੇਲ ਰਾਹੀਂ ਵਿਜੀਲੈਂਸ ਬਿਊਰੋ ਨੂੰ ਇੱਕ ਹਫ਼ਤੇ ਲਈ ਬੈੱਡ ਰੈਸਟ ਦਾ ਸਰਟੀਫਿਕੇਟ ਸੌਂਪਿਆ ਸੀ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਨੇ ਹਾਈਕੋਰਟ ਦੇ ਹੁਕਮਾਂ ‘ਤੇ ਆਪਣਾ ਪਾਸਪੋਰਟ ਵੀ ਵਿਜੀਲੈਂਸ ਨੂੰ ਸੌਂਪ ਦਿੱਤਾ ਸੀ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...