April 23, 2026, 9:46 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਪੀ.ਐਮ ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ...

ਏ.ਡੀ.ਸੀ ਵੱਲੋਂ ਪੀ.ਐਮ ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਯੂਨਿਟ ਨੰਬਰ 4, ਪਹਿਲੀ ਮੰਜ਼ਿਲ, ਸੈਂਟਰਲ ਪਲਾਜਾ, ਸੈਕਟਰ-105, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਕਿਰਨ ਠਾਕੁਰ ਪਤਨੀ ਦਲਜੀਤ ਸਿੰਘ ਵਾਸੀ ਮਕਾਨ ਨੰਬਰ ਐਚ.ਐਲ. ਨੰਬਰ 163, ਫੇਜ-2, ਸੈਕਟਰ- 54, ਮੋਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰਬਰ 175/ਆਈ.ਸੀ. ਮਿਤੀ 02-08-2018 ਜਾਰੀ ਕੀਤਾ ਗਿਆ, ਜਿਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ ਰਿਪੋਰਟ ਜਮਾਂ ਨਹੀਂ ਕਰਵਾਈ ਗਈ, ਜਿਸ ਸਬੰਧੀ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 28-03-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਾ ਭੇਜਣ ਕਾਰਨ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਸਬੰਧੀ ਤਹਿਸੀਲਦਾਰ, ਮੋਹਾਲੀ ਵੱਲੋਂ ਰਿਪੋਰਟ ਭੇਜਕੇ ਲਿਖਿਆ ਹੈ ਕਿ ਦਿੱਤੇ ਪਤੇ ਉਤੇ ਗਿਆ ਪੁੱਛ ਪੜਤਾਲ ਤੇ ਪਤਾ ਲੱਗਾ ਕਿ ਇਸ ਨਾਮ ਦਾ ਕੋਈ ਵੀ ਵਿਅਕਤੀ ਇਸ ਪਤੇ ਉਤੇ ਨਹੀ ਰਹਿੰਦੇ।
ਇਸ ਦਫਤਰ ਦੇ ਪੱਤਰ ਮਿਤੀ 05-12-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਦਫਤਰੀ ਪਤੇ ਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ।
ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਲਾਇਸੰਸੀ ਦੇ ਰਿਹਾਇਸ਼ੀ ਪਤੇ ਤੇ ਨੋਟਿਸ ਪੱਤਰ ਮਿਤੀ 22-08-2023 ਜਾਰੀ ਕੀਤਾ ਗਿਆ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।
ਉਕਤ ਦਰਸਾਏ ਅਨੁਸਾਰ ਫਰਮ ਦਾ ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 5(2) ਅਧੀਨ ਲਾਇਸੰਸ ਰੀਨਿਊ ਕਰਵਾਉਣ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਨਿਰਧਾਰਤ ਸਮੇਂ ਦੌਰਾਨ ਲਾਇਸੰਸ ਰੀਨਿਊ ਨਹੀਂ ਕਰਵਾਇਆ ਅਤੇ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਹੀ ਭੇਜੀ ਗਈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਨੂੰ ਜਾਰੀ ਲਾਇਸੰਸ ਨੰਬਰ 175/ਆਈ.ਸੀ. ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...